ਖੇਤੀਬਾੜੀ ਵਿਭਾਗ ਵੱਲੋ ਪਿੰਡ ਅੰਮੀਵਾਲਾ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

  • ਪਰਾਲੀ ਦੇ ਯੋਗ ਪ੍ਰਬੰਧਨ, ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਧਰਮਕੋਟ (ਕੋਟ ਈਸੇ ਖਾਂ), 10 ਅਕਤੂਬਰ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀਆਂ ਪਰਾਲੀ ਨਾ ਸਾੜਨ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਰੋਜ਼ਾਨਾ ਪਿੰਡ ਪੱਧਰੀ ਕਿਸਾਨਾ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਬਾਰੇ ਨੁਕਸਾਨਾਂ, ਪਰਾਲੀ ਦੇ ਯੋਗ ਪ੍ਰਬੰਧਨ ਦੀਆਂ ਤਕਨੀਕਾਂ, ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਆਦਿ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਕੈਂਪਾਂ ਦੀ ਲਗਾਤਾਰਤਾ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਹੀਰਾ ਲਾਲ ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋ ਪਿੰਡ ਅੰਮੀਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਹੀਰਾ ਲਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਖੇਤੀ ਲਾਗਤਾਂ ਘਟਾੳਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਦੀ ਵਰਤੋਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ।ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਦੀ ਵਰਤੋਂ ਬਾਰੇ ਦੱਸਿਆ। ਇਸ ਮੌਕੇ ਅਸ਼ਵਨੀ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਖੇਤੀਬਾੜੀ ਮਸ਼ੀਨਰੀ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ ਅਤੇ ਕਿਸਾਨਾ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾੳਣ ਸਬੰਧੀ ਪ੍ਰੇਰਿਤ ਕੀਤਾ। ਕਿਸਾਨਾਂ ਨੰ ਨੂੰ ਖੇਤੀ ਸਹਾਇਕ ਧੰਦੇ ਕਰਨ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਕੁਲਵੰਤ ਸਿੰਘ ,ਚਰਨਜੀਤ ਸਿੰਘ, ਗੁਰਨਾਮ ਸਿੰਘ, ਮਨਜਿੰਦਰ ਸਿੰਘ ਆਦਿ ਕਿਸਾਨ ਹਾਜਰ ਸਨ।