ਹਲਕਾ ਸਮਾਣਾ ਦੇ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

  • ਆਮ ਆਦਮੀ ਪਾਰਟੀ ਨੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ : ਚੇਤਨ ਸਿੰਘ ਜੌੜਾਮਾਜਰਾ

ਸਮਾਣਾ 4 ਜੂਨ : ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਲਕਾ ਸਮਾਣਾ ਦੇ ਕਈ ਅਕਾਲੀ ਪਰਿਵਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਖੇੜੀਮਾਨੀਆ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਨੂੰ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ। ਉਨ੍ਹਾਂ ਤੋਂ ਇਲਾਵਾ ਜਿੰਦਰ ਕੌਰ ਮੌਜੂਦਾ ਸਰਪੰਚ ਪਿੰਡ ਖੇੜੀ ਗੋੜੀਆਂ, ਨਰਾਤਾ ਸਿੰਘ ਸਾਬਕਾ ਸਰਪੰਚ ਪਿੰਡ ਧਰਮਕੌਟ, ਨਾਜਰ ਸਿੰਘ ਪਿੰਡ ਬਲੀਪੁਰ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਖੇੜੀ ਮਾਨੀਆ, ਹਰਦੀਪ ਸਿੰਘ ਤੇ ਅਵਤਾਰ ਸਿੰਘ ਪੰਚ ਖੇੜੀ ਮਾਨੀਆ, ਗੁਰਪਿਆਰ ਸਿੰਘ, ਸਤਗੁਰ ਸਿੰਘ, ਜਸਪਾਲ ਸਿੰਘ ਨੂੰ ਸਮਰਥਕਾ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਇੱਕ ਸਾਲ 'ਚ ਲੋਕ ਪੱਖੀ ਫੈਸਲੇ ਕੀਤੇ ਹਨ, ਉਸ ਸਦਕਾ ਹੋਰ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ, ਤੰਦਰੁਸਤੀ ਲਈ ਸੀ.ਐਮ. ਦੀ ਯੋਗਸ਼ਾਲਾ, 86 ਫ਼ੀਸਦੀ ਲੋਕਾਂ ਦੇ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਸਮੇਤ ਸਕੂਲ ਆਫ਼ ਐਮੀਨੈਸ ਵਰਗੇ ਲਏ ਵੱਡੇ ਫੈਸਲਿਆ ਨੇ ਲੋਕਾਂ 'ਚ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਨ ਦੀ ਆਸ ਜਗਾਈ ਹੈ।