ਆਕਾਸ਼ ਬਾਈਜੂਸ ਫਿਰੋਜ਼ਪੁਰ ਨੇ ਨਤੀਜਿਆਂ ਦਾ ਜਸ਼ਨ ਮਨਾਉਣ ਲਈ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਕੀਤਾ ਆਯੋਜਨ

ਫਰੀਦਕੋਟ 28 ਅਗਸਤ : ਆਕਾਸ਼ ਬਾਈਜੂਸ ਨੇ 2023 ਵਿੱਚ ਫਿਰੋਜਪੁਰ ਬ੍ਰਾਂਚ ਦੇ 110 ਵਿਦਿਆਰਥੀਆਂ ਦੇ ਨੀਟ ਵਿੱਚ ਕੁਆਈਫਾਈਡ ਹੋਣ ਦੇ ਸ਼ਾਨਦਾਰ ਨਤੀਜਿਆਂ ਦਾ ਜਸ਼ਨ ਮਨਾਉਣ ਲਈ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵਿਖੇ 110 ਰੁੱਖ ਲਗਾਏ। ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵਿਦਿਆਰਥੀਆਂ ਨੂੰ ਕੁਦਰਤ ਅਤੇ ਵਾਤਾਵਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਟਿਕਾਊ ਵਿਕਾਸ ਦੀ ਮਹੱਤਤਾ ਅਤੇ ਵਾਤਾਵਰਣ ਨੂੰ ਕਿਵੇਂ ਸੁਰੱਖਿਅਤ ਰੱਖਣ ਬਾਰੇ ਵੀ ਚਰਚਾ ਕੀਤੀ। ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।