ਰਾਸ਼ਟਰੀ ਸਿੱਖਿਆ ਨੀਤੀ ਦੀ ਤੀਸਰੀ ਵਰ੍ਹੇਗੰਢ ਨੂੰ ਸਮਰਪਿਤ ਹੋਵੇਗਾ ਅਖਿਲ ਭਾਰਤੀ ਸਿੱਖਿਆ ਸੰਗਮ ਦਾ ਆਯੋਜਨ

  • ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਵੀ ਹੋਵੇਗਾ ਸਮਾਗਮ, ਬੱਚਿਆਂ ਨੂੰ ਸੁਣਾਇਆ ਜਾਵੇਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਨਲਾਈਨ ਭਾਸ਼ਣ
  • ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਦੀ ਸ਼ਮੂਲੀਅਤ ਲਈ ਵਿਦਿਆਲਿਆ ਮੁਖੀ ਵੱਲੋਂ ਮੀਟਿੰਗ 

ਮੋਗਾ, 27 ਜੁਲਾਈ : ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਹੋਏ ਤਿੰਨ ਸਾਲ ਹੋ ਚੁੱਕੇ ਹਨ, ਜਿਸ ਕਰਕੇ ਇਸਦੀ ਤੀਜੀ ਵਰ੍ਹੇਗੰਢ ਮੌਕੇ ਸਕੂਲਾਂ ਵਿੱਚ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਅਖਿਲ ਭਾਰਤੀ ਸਿੱਖਿਆ ਸੰਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦਾ ਆਯੋਜਨ 29 ਅਤੇ 30 ਜੁਲਾਈ ਨੂੰ ਕੀਤਾ ਜਾ ਰਿਹਾ ਹੈ। 29 ਜੁਲਾਈ ਨੂੰ ਸਵੇਰੇ 9 ਤੋਂ 11 ਵਜੇ ਤੱਕ ਇੰਡੀਆ ਟਰੇਡ ਪ੍ਰਮੋਸ਼ਨ ਆਰਗੇਨਾਈਜੇਸ਼ਨ (ਆਈ.ਟੀ.ਪੀ.ਓ.) ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਸਮਾਗਮ ਦਾ ਉਦਘਾਟਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਸਮੂਹ ਸਕੂਲਾਂ ਵਿੱਚ ਆਨਲਾਈਨ ਮਾਧਿਅਮ ਰਾਹੀਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਸੁਣਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਮੁਖੀ ਸ੍ਰੀ ਰਾਕੇਸ਼ ਕੁਮਾਰ ਮੀਣਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਲੋਹਾਰਾ ਦੇ ਵਿਦਿਆਲਿਆ ਵਿਖੇ ਵੀ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਵੱਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਇਸ ਵਿੱਚ ਸ਼ਿਰਕਤ ਕਰਕੇ ਇਸਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਜਿਕਰਯੋਗ ਹੈ ਕਿ ਇਸ 29 ਅਤੇ 30 ਜੁਲਾਈ ਦੇ ਸੈਸ਼ਨ ਨੂੂੰੰ ਸਕੂਲੀ ਸਿੱਖਿਆ ਦੇ 4 ਸੈਸ਼ਨਾਂ ਸਮੇਤ ਕੁੱਲ 16 ਥੀਮੈਟਿਕ ਸੈਸ਼ਨਾਂ ਦੇ ਨਾਲ ਚਲਾਇਆ ਜਾਵੇਗਾ।