ਆਸ਼ੀਰਵਾਦ ਸਕੀਮ ਤਹਿਤ 412.08 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡੀ ਸੀ ਬਠਿੰਡਾ 

ਬਠਿੰਡਾ, 4 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ  ਅਗਾਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੇ ਹਿੱਤਾਂ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹੇ ਅੰਦਰ ਆਸ਼ੀਰਵਾਦ ਸਕੀਮ ਅਧੀਨ 808 ਯੋਗ ਲਾਭਪਾਤਰੀਆਂ ਨੂੰ 412.08 ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਆਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਵਿਧਵਾਵਾਂ ਔਰਤਾਂ ਨਾਲ ਸਬੰਧਤ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਪ੍ਰਤੀ ਲੜਕੀ ਦੇ ਵਿਆਹ ਉਪਰੰਤ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆਂ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਸਰਕਾਰ ਵਲੋਂ ਪ੍ਰਤੀ ਲਾਭਪਾਤਰੀ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਅੰਦਰ ਮਈ 2022 ਤੋਂ ਨਵੰਬਰ 2022 ਤੱਕ ਕੁੱਲ 808 ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਸਕੀਮਾਂ ਤੋਂ ਕਿਸੇ ਵੀ ਯੋਗ ਲਾਭਪਾਤਰੀ ਨੂੰ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤ ਅਫ਼ਸਰ ਸ. ਬਰਿੰਦਰ ਸਿੰਘ ਨੇ ਹੋਰ ਦੱਸਿਆ ਕਿ ਮਈ 2022 ਚ 99 (ਐਸ.ਸੀ.) ਤੇ 39 (ਨਾਨ ਐਸ.ਸੀ) ਯੋਗ ਲਾਭਪਾਤਰੀਆਂ ਨੂੰ ਲਾਹਾ ਦਿੱਤਾ ਗਿਆ। ਇਸੇ ਤਰ੍ਹਾਂ ਜੂਨ 2022 ਚ 93 (ਐਸ.ਸੀ.) ਤੇ 21 (ਨਾਨ ਐਸ.ਸੀ), ਜੁਲਾਈ 2022 ਚ 59 (ਐਸ.ਸੀ.) ਤੇ 16 (ਨਾਨ ਐਸ.ਸੀ), ਅਗਸਤ 2022 ਚ 54 (ਐਸ.ਸੀ.) ਤੇ 19 (ਨਾਨ ਐਸ.ਸੀ), ਸਤੰਬਰ 2022 ਚ 136 (ਐਸ.ਸੀ.) ਤੇ 29 (ਨਾਨ ਐਸ.ਸੀ), ਅਕਤੂਬਰ 2022 ਚ 95 (ਐਸ.ਸੀ.) ਤੇ 24 (ਨਾਨ ਐਸ.ਸੀ), ਨਵੰਬਰ 2022 ਚ 69 (ਐਸ.ਸੀ.) ਤੇ 55 (ਨਾਨ ਐਸ.ਸੀ) ਯੋਗ ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ।