ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਤੇ ਹੇਟ ਸਪੀਚ ਕਰਨ ਦੇ ਅਰੋਪਾ ਤਹਿਤ ਅੰਮ੍ਰਿਤਪਾਲ ਸਿੰਘ 'ਤੇ ਪਰਚਾ ਦਰਜ

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਕੀਤਾ ਮਾਮਲਾ ਦਰਜ , ਬਾਈ ਨੇਮ ਕੀਤੀ ਐਫਆਈਆਰ ਦਰਜ , ਕਿਹਾ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਹੇਟ ਸਪੀਚ ਦੇਣ ਵਾਲੇ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ। ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਅਤੇ ਹੇਟ ਸਪੀਚ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੀ ਹੈ। ਜਿੱਥੇ ਪੰਜਾਬ ਭਰ ਵਿੱਚ ਹਥਿਆਰਾਂ ਵਾਲੀ ਪੋਸਟ ਪਾਉਣ ਵਾਲਿਆਂ ਉਪਰ ਪਰਚੇ ਦਰਜ ਕੀਤੇ ਗਏ ਹਨ। ਉਥੇ ਹੀ ਹੁਣ ਲੁਧਿਆਣਾ ਪੁਲਸ ਨੇ ਸਖਤੀ ਵਰਤਦੇ ਹੋਏ ਅੰਮ੍ਰਿਤਪਾਲ ਸਿੰਘ ਮੇਹਰੋ ਉਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਤੇ ਹੇਟ ਸਪੀਚ ਕਰਨ ਦੇ ਅਰੋਪਾ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੀਪੀਐਸ ਅਧਿਕਾਰੀਆਂ ਦੇ ਬਿਆਨਾਂ ਉਪਰ ਦਰਜ ਕੀਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਸਮੀਰ ਵਰਮਾ ਨੇ ਦੱਸਿਆ ਕਿ ਰਾਜਾ ਵੜਿੰਗ ਨੂੰ ਧਮਕੀ ਦੇਣ ਅਤੇ ਹੇਟ ਸਪੀਚ ਕਰਨ ਤੇ ਲੁਧਿਆਣਾ ਪੁਲਿਸ ਨੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ । ਇਹ ਮਾਮਲਾ ਅੰਮ੍ਰਿਤਪਾਲ ਸਿੰਘ ਮਹਿਰੋਂ ਮੋਗਾ ਨਿਵਾਸੀ ਉਪਰ ਕੀਤਾ ਗਿਆ ਹੈ । ਜਿਸ ਵਿਚ ਹਥਿਆਰਾਂ ਨਾਲ ਸਬੰਧਤ ਧਾਰਾਵਾਂ ਵੀ ਦਰਜ ਕੀਤੀਆਂ ਗਈਆਂ ਹਨ । ਉਹਨਾਂ ਨੇ ਕਿਹਾ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਅਤੇ ਹੇਟ ਸਪੀਚ ਦੇਣ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ।