ਨਿਰਮਲ ਡੇਰਾ ਬਾਬਾ ਲਾਭ ਸਿੰਘ ਬੱਸੀਆ ਵਿਖੇ ਸਲਾਨਾ ਸਮਾਗਮ 14 ਜਨਵਰੀ ਨੂੰ

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਨਿਰਮਲ ਡੇਰਾ ਬਾਬਾ ਲਾਭ ਸਿੰਘ ਪਿੰਡ ਬੱਸੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਸਮਾਗਮ ਸੰਬੰਧੀ  ਪਿੰਡ ਵਾਸੀਆਂ ਵੱਲੋਂ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਮਾਗਮ ਦੀ ਰੂਪ ਰੇਖਾ ਤਿਆਰ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਤਰਲੋਚਨ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਮਹਾਂ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰਖਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ  14 ਜਨਵਰੀ ਨੂੰ ਸਲਾਨਾ ਭੰਡਾਰਾ,ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਅਤੇ  ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ ।ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵਿਆਹਾ ਸਬੰਧੀ ਲੋੜਵੰਦ ਪਰਿਵਾਰ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਜ਼ਰੂਰਤਮੰਦ ਇਸ ਮੁਫਤ ਮੈਡੀਕਲ ਜਾਂਚ ਕੈਂਪ ਦਾ ਵੱਧ ਤੋ ਵੱਧ  ਲਾਭ ਉਠਾਉਣ।