ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਸਲਾਨਾ ਇਨਾਮ ਵੰਡ ਸਮਾਹੋਰ ਕਰਵਾਇਆ ਗਿਆ

ਮੁੱਲਾਂਪੁਰ, 10 ਮਾਰਚ (ਔਲਖ) : ਮਾਤਾ ਨਿਹਾਲ ਕੌਰ ਅਤੇ ਅੰਮ੍ਰਿਤ ਕੌਰ ਦੀ ਨਿੱਘੀ ਯਾਦ ਅਤੇ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਸਲਾਨਾ ਇਨਾਮ ਵੰਡ ਸਮਾਹੋਰ ਕਰਵਾਇਆ ਗਿਆ, ਇਸ ਮੌਕੇ ਮੁੱਖ ਮਹਿਮਾਨ ਵਜੋਂ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਸਿੰਘ ਜੋਧਾਂ ਤੇ ਉਘੇ ਲੇਖਕ ਅਮਰੀਕ ਸਿੰਘ ਤਲਵੰਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮੂਲੀਅਤ ਕੀਤੀ।ਉਨ੍ਹਾਂ ਤੋਂ ਇਲਾਬਾ ਬਲਾਕ ਸਿੱਖਿਆ ਅਫਸਰ ਇਤਬਾਰ ਸਿੰਘ ਵੀ ਹਾਜ਼ਰ ਹੋਏ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਾਡੇ ਪੁਰਾਤਨ ਸੱਭਿਆਚਾਰ ਨੂੰ ਉਜਾਗਰ ਕਰਦਾ ਇੱਕ ਰੰਗਾ-ਰੰਗ ਸਮਾਗਮ ਪੇਸ਼ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਸਿੰਘ ਜੋਧਾਂ ਤੇ ਉਘੇ ਲੇਖਕ ਅਮਰੀਕ ਸਿੰਘ ਤਲਵੰਡੀ ਅਤੇ ਮੁੱਖ ਅਧਿਆਪਕ ਦੀਪਕ ਰਾਏ ਵੱਲੋਂ ਵੱਖ ਵੱਖ ਖੇਤਰ ‘ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਨਿਸ਼ਾਨੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਸਿੰਘ ਜੋਧਾਂ ਤੇ ਉਘੇ ਲੇਖਕ ਅਮਰੀਕ ਸਿੰਘ ਤਲਵੰਡੀ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਆਪਣੇ ਪੁਰਾਤਨ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਅਜਿਹੇ ਸਮਾਗਮ ਕਰਵਾਉਣਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨਾ ਬਹੁਤ ਹੀ ਸਲਾਘਾਯੋਗ ਕਦਮ ਹੈ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਅਜਮੇਲ ਸਿੰਘ ਮੋਹੀ, ਉਘੇ ਨਾਟਕਕਾਰ ਹਰਕੇਸ਼ ਚੌਧਰੀ ਤੋਂ ਇਲਾਵਾ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।