ਬਰਸਾਤੀ ਮੌਸਮ 'ਚ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ

  • ਡੇਂਗੂ ਤੋਂ ਬਚਾਅ ਲਈ ਲਗਾਤਾਰ ਕੀਤਾ ਜਾ ਰਿਹਾ ਹੈ ਜਾਗਰੂਕ

ਬਰਨਾਲਾ, 28 ਜੁਲਾਈ : ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ” ਥੀਮ ਤਹਿਤ  ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਕੀਤਾ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਿਹਤ ਕਰਮਚਾਰੀਆਂ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ 'ਤੇ ਦਿਨ ਵੇਲੇ ਕੱਟਦਾ ਹੈ। ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ 'ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ , ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਥਾਵਾਂ 'ਤੇ ਜ਼ਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਡਾ. ਮੁਨੀਸ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ 'ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ 'ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ। ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜੁਲਾਈ ਮਹੀਨੇ 'ਚ ਘਰਾਂ 'ਚ ਜਾ ਕੇ 22448 ਘਰਾਂ ਚ 35103 ਪਾਣੀ ਖੜਾ ਹੋਣ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ  94 ਥਾਵਾਂ ਤੇ ਡੈਂਗੂ ਦਾ ਲਾਰਵਾ ਮਿਲਿਆ ਜੋ ਕਿ ਮੌਕੇ ਤੇ ਸਪਰੇਅ ਕਰਕੇ ਨਸ਼ਟ ਕਰਵਾ ਦਿੱਤਾ  ਗਿਆ। ਬਰਨਾਲਾ ਸ਼ਹਿਰ 'ਚ ਸਿਹਤ ਕਰਮਚਾਰੀ ਗਣੇਸ਼ ਦੱਤ, ਮਨਪ੍ਰੀਤ ਸਰਮਾ, ਗੁਰਮੀਤ ਸਿੰਘ , ਜਸਵਿੰਦਰ ਸਿੰਘ, ਗੁਰਮੇਲ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਜਾ ਰਿਹਾ ਹੈ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ ਜਾ ਰਹੇ ਹਨ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ “ਹਰ ਸ਼ੁਕਰਵਾਰ  - ਡੇਂਗੂ 'ਤੇ ਵਾਰ”  ਥੀਮ ਤਹਿਤ  ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਗਰੁੱਪ ਮੀਟਿੰਗਾਂ, ਪੈਂਫਲੈਟ ,ਪੋਸਟਰ ਵੰਡ ਕੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।