ਰਾਈਟ ਟੂ ਬਿਜ਼ਨਸ ਐਕਟ 2020 ਅਧੀਨ 27 ਯੂਨਿਟਾਂ ਨੂੰ ਪ੍ਰਵਾਨਗੀ ਜਾਰੀ : ਪੱਲਵੀ ਚੌਧਰੀ

ਬਠਿੰਡਾ, 8 ਜੂਨ : ਪੰਜਾਬ ਸਰਕਾਰ ਵੱਲੋ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਰਾਈਟ ਟੂ ਬਿਜ਼ਨਸ ਐਕਟ 2020 ਅਧੀਨ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋ ਸ਼ੁਰੂ ਕਰ ਸਕਦੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਸਾਂਝੀ ਕੀਤੀ। ਮੈਡਮ ਪਲਵੀ ਚੌਧਰੀ ਨੇ ਦੱਸਿਆ ਕਿ ਪਿਛਲੇ 15 ਦਿਨਾਂ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ 27 ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਅਪਰੂਵਲਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਫੋਕਲ ਪੁਆਇੰਟਾਂ ਵਿੱਚ ਲੱਗਣ ਵਾਲੀ ਇਕਾਈ ਨੂੰ ਤਿੰਨ ਕੰਮ ਵਾਲੇ ਦਿਨਾਂ ਦੇ ਵਿੱਚ ਤੇ ਬਾਹਰ ਲੱਗਣ ਵਾਲੀਆਂ ਇਕਾਈਆਂ ਨੂੰ ਪੰਦਰਾਂ ਕੰਮ ਵਾਲੇ ਦਿਨਾਂ ਵਿੱਚ ਇੰਨ ਪ੍ਰਿਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਇੰਨਵੈਸਟ ਪੰਜਾਬ ਬਿਜਨਸ ਫਸਟ ਪੋਰਟਲ ਤੇ ਆਨਲਾਈਨ ਦਰਖ਼ਾਸਤ ਦਿੱਤੀ ਜਾ ਸਕਦੀ ਹੈ। ਇਸ ਸਬੰਧੀ ਡਿਵੀਜਨਲ ਟਾਊਨ ਪਲੈਨਰ, ਡਿਪਟੀ ਡਾਇਰੈਕਟਰ ਫੈਕਟਰੀਜ਼, ਫਾਇਰ ਬ੍ਰਿਗੇਡ ਵਿਭਾਗ, ਜ਼ਿਲ੍ਹਾ ਰੈਵੀਨਿਊ ਅਫਸਰ ਵੱਲੋ ਆਨਲਾਈਨ ਪ੍ਰਵਾਨਗੀ ਭੇਜੀ ਜਾਂਦੀ ਹੈ। ਇਸ ਤੋ ਬਾਅਦ ਇਹ ਅਪਰੂਵਲ ਡਿਪਟੀ ਕਮਿਸਨਰ ਵੱਲੋਂ ਸਮਾਂਬੱਧ ਜਾਰੀ ਕੀਤੀ ਜਾਂਦੀ ਹੈ। ਇਸ ਮੌਕੇ ਸ਼੍ਰੀ ਸੁਖਜੀਤ ਸਿੰਘ ਫੰਕਸ਼ਨਲ ਮੈਨੇਜਰ, ਸ਼੍ਰੀ ਅਰੁਣ ਗਾਂਧੀ ਬੀ.ਐਫ.ਓ, ਡਾ. ਰਜਿੰਦਰ ਮੈਸ: ਸਤਿਗੁਰੂ ਰਾਇਸ ਮਿਲਜ, ਸ਼੍ਰੀ ਅਮਿੰਦਰ ਸਿੰਘ ਮੈਸ: ਹਰਗੋਬਿੰਦ ਰਾਇਸ ਮਿਲਜ ਆਦਿ ਹਾਜ਼ਰ ਸਨ।