ਦਿਵਿਆਂਗਜਨਾਂ ਨੂੰ ਬਨਾਵਟੀ ਅੰਗ/ ਉਪਕਰਨ ਮੁਹੱਈਆ ਕਰਵਾਉਣ ਲਈ ਅਸੈਸਮੈਂਟ ਕੈਂਪ ਇਸਲਾਮੀਆਂ ਗਰਲਜ਼ ਕਾਲਜ ਮਾਲੇਰਕੋਟਲਾ ਵਿਖੇ 25 ਸਤੰਬਰ ਨੂੰ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

  • ਲੋੜਵੰਦ ਬਿਨੈਕਾਰ ਦਾ ਘੱਟ ਤੋਂ ਘੱਟ 40 ਫੀਸਦੀ ਦਿਵਿਆਂਗਜ਼ਨ ਹੋਣਾ ਜਰੂਰੀ
  • ਲੋੜਵੰਦ ਦਿਵਿਆਂਗਜਨਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਣ ਦੀ ਅਪੀਲ

ਮਾਲੇਰਕੋਟਲਾ 24 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਸਾਂਝੇ ਉਪਰਾਲੇ ਤਹਿਤ ਅਲਿੰਮਕੋ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ਬਣਾਵਟੀ ਅੰਗ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ 25 ਸਤੰਬਰ ਦਿਨ ਸੋਮਵਾਰ ਨੂੰ ਸਥਾਨਕ ਇਸਲਾਮੀਆ ਗਰਲਜ਼ ਕਾਲਜ, ਰਾਏਕੋਟ ਰੋਡ ਵਿਖੇ ਸਵੇਰੇ 10 ਵਜੇਂ ਤੋਂ ਦੁਪਹਿਰ 03.00 ਵਜੇਂ ਤੱਕ ਅਸੈਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਇਸ ਮੌਕੇ ਮੋਟਰਾਇਜਡ ਟਰਾਈਸਾਇਕਲ, ਟਰਾਈ ਸਾਇਕਲ, ਵ੍ਹੀਲ ਚੇਅਰ, ਨਕਲੀ ਅੰਗ, ਪੋਲਿਓ ਕੈਲਿਪਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਫੋਨ, ਸੀ.ਪੀ. ਚੇਅਰ, ਐਮ.ਆਰ. ਕਿੱਟ, ਨੇਤਰਹੀਣਾਂ ਲਈ ਸਮਾਰਟ ਕੇਨ, ਐਲਬੋ ਕਰੰਚ, ਚੱਲਣ ਵਾਲੀ ਸੋਟੀ, ਬਰੇਲ ਕੇਨ, ਵਾਕਰ, ਏ.ਡੀ.ਐਲ ਕਿੱਟ (ਲੈਪਰੇਸੀ) , ਬੀ ਟੀ ਈ (2 ਸਾਲ ਤੋਂ ਛੋਟੇ ਬੱਚੇ ਲਈ ਕੰਨ ਦੀ ਮਸ਼ੀਨ) ਅਤੇ ਹੋਰ ਸਹਾਇਕ ਉਪਕਰਣਾਂ ਲਈ ਲਾਭਪਾਤਰੀਆਂ ਦੀ ਅਸੈਸਮੈਂਟ ਕੀਤੀ ਜਾਵੇਗੀ । ਲੋੜਵੰਦ ਬਿਨੈਕਾਰ ਦਾ ਘੱਟ ਤੋਂ ਘੱਟ 40 ਫੀਸਦੀ ਦਿਵਿਆਂਗਜ਼ਨ ਹੋਣਾ ਜਰੂਰੀ ਹੈ। ਉਨ੍ਹਾਂ ਲੋੜਵੰਦ ਦਿਵਿਆਂਗਜਨਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਣ ਦੀ ਅਪੀਲ ਕਰਦਿਆਂ ਕਿਹਾ ਕਿ ਲੋੜਵੰਦ ਬਿਨੈਕਾਰ ਸਹਾਇਕ ਉਪਕਰਣ ਲੈਣ ਲਈ ਜਰੂਰੀ ਦਾਸਤਾਵੇਜ਼ ਮੁਹੱਈਆ ਕਰਵਾਉਣੇ ਪੈਣਗੇ। ਜਿਸ ਵਿੱਚ ਆਧਾਰ ਕਾਰਡ ਦੀ ਕਾਪੀ, ਵੋਟਰ ਆਈ.ਡੀ., ਇੱਕ ਪਾਸਪੋਰਟ ਸਾਇਜ ਫੋਟੋ, ਦਿਵਿਆਂਗਜਨ/ ਦਿਵਿਆਂਗਤਾ ਸਰਟੀਫਿਕੇਟ ਅਤੇ ਆਮਦਨ ਸਰਟੀਫਿਕੇਟ (ਆਮਦਨ 22000 ਰੁਪਏ ਤੋਂ ਘੱਟ ਪ੍ਰਤੀ ਮਹੀਨਾ) ਸਰਪੰਚ/ਐਮ.ਸੀ./ ਤਹਿਸੀਲਦਾਰ/ਪਟਵਾਰੀ ਆਦਿ ਤੋਂ ਤਸਦੀਕ ਸ਼ੁਦਾ) ਲੈ ਕੇ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਹੋ ਕੇ ਆਪਣੀ ਰਜਿਸਟ੍ਰੇਸ਼ਨ ਅਤੇ ਅਸੈਸਮੈਂਟ ਕਰਵਾ ਸਕਦੇ ਹਨ। ।ਇਹਨਾਂ ਦਸਤਾਵੇਜ ਤੋਂ ਬਿਨਾਂ ਕਿਸੇ ਵੀ ਲਾਭਪਾਤਰੀ ਦੀ ਅਸੈਸਮੈਂਟ ਨਹੀਂ ਹੋਵੇਗੀ। ਵਧੇਰੇ ਜਾਣਕਾਰੀ ਲਈ ਡੀ.ਡੀ.ਆਰ.ਸੀ. ਮਿੰਟੂ ਬਾਂਸਲ,  ਦੇ ਮੋਬਾਇਲ ਨੰਬਰ 94176-00998, 62804-71338 ਤੇ ਸੰਪਰਕ ਕੀਤਾ ਜਾ ਸਕਦਾ ਹੈ।