ਸਹਾਇਕ ਕਮਿਸ਼ਨਰ ਨੇ "ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

  • ਮੈਗਾ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ- ਗੁਰਮੀਤ ਕੁਮਾਰ

ਮਾਲੇਰਕੋਟਲਾ 22 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ “ਮੈਗਾ ਮਾਪੇ ਅਧਿਆਪਕ ਮਿਲਣੀ” ਦਾ ਆਯੋਜਨ ਕੀਤਾ ਗਿਆ। "ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੇ ਸਕੂਲ ਆਫ ਐਮੀਨੇਂਸ ਸੰਦੋੜ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਮੈਗਾ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ ਹੈ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ‘ਚ ਅੱਗੇ ਵਧਾਉਣ ਲਈ ਹਾਂ ਪੱਖੀ ਚਰਚਾ ਕਰਨਾ ਹੈ। ਇਸ ਮੌਕੇ ਉਨਾਂ ਮਿਲਣੀ ਉਤੇ ਆਏ ਬੱਚਿਆਂ ਦੇ ਪਰਿਵਾਰਿਕ ਮੈਬਰਾਂ ਨਾਲ ਵਿਚਾਰ ਵਟਾਂਦਰੇ ਕੀਤੇ। ਪਰਿਵਾਰਿਕ ਮੈਬਰਾਂ ਵਲੋਂ ਉਨ੍ਹਾਂ ਦੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਵਾਂ ਤੇ ਸੰਤੁਸਟੀ ਦਾ ਪ੍ਰਗਟਾਵਾ ਕੀਤਾ ।