1 ਅਗਸਤ ਨੂੰ ਰੋਜਗਾਰ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਦਾ ਆਯੋਜਨ

  • ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ 31 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 1 ਅਗਸਤ 2023 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵੱਧ ਤੋਂ ਵੱਧ ਨੋਜਵਾਨ ਕੈਂਪ ਵਿਚ ਪਹੁੰਚ ਕੇ ਨੌਕਰੀ ਹਾਸਲ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਬੀ.ਜੀ. ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ (ਮੋਬਾਈਲ ਅਸੈਂਬਲੀ ਦਾ ਨਿਮਰਾਣ) ਵੱਲੋਂ ਰੋਜਗਾਰ ਕੈਂਪਾਂ ਵਿਖੇ ਸ਼ਮੂਲੀਅਤ ਕੀਤੀ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਅਸਾਮੀਆਂ ਅਸੈਂਬਲੀ, ਆਪਰੇਟਿੰਗ, ਕੁਆਲਟੀ ਤੇ ਪੈਕਿੰਗ ਲਈ ਨਿਯੁਕਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ *ਤੇ ਕੰਮ ਕਰਨ ਵਾਲੇ ਉਮੀਦਵਾਰਾਂਨੂੰ ਚੰਗਾ ਮਿਹਨਤਾਨਾ ਦਿੱਤੀ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਮੂਲੀਅਤ ਕਰਨ ਵਾਲੇ ਉਮੀਦਵਾਰਾਂ ਲਈ ਯੋਗਤਾ ਬਾਰਵੀਂ ਅਤੇ ਆਈ. ਟੀ. ਆਈ ਪਾਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਉਮਰ ਸੀਮਾ 20 ਤੋਂ 30 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਾਜ਼ਿਲਕਾ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 9501901051, 8906022220 *ਤੇ ਸੰਪਰਕ ਕੀਤਾ ਜਾ ਸਕਦਾ ਹੈ।