ਅਵਤਾਰ ਸਿੰਘ ਈਲਵਾਲ ਨੇ ਚੇਅਰਮੈਨ ਮਾਰਕੀਟ ਕਮੇਟੀ ਵਜੋਂ ਅਹੁਦਾ ਸੰਭਾਲਿਆ

  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ, ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ

ਸੰਗਰੂਰ, 23 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵੱਡੀ ਗਿਣਤੀ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਅੱਜ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਤੋਂ ਪਹਿਲਾਂ ਅਨਾਜ ਮੰਡੀ ਦੇ ਪੰਡਾਲ ਵਿਖੇ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ. ਈਲਵਾਲ ਸ਼ੁਰੂ ਤੋਂ ਲੋਕ ਸੇਵਾ ਨੂੰ ਸਮਰਪਿਤ ਸ਼ਖਸੀਅਤ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਦੀ ਲੋਕ ਹਮਾਇਤੀ ਸੋਚ ’ਤੇ ਮੋਹਰ ਲਗਾਉਂਦੇ ਹੋਏ ਇਸ ਅਹਿਮ ਅਹੁਦੇ ਨਾਲ ਨਿਵਾਜਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਿਲਣਸਾਰ ਅਤੇ ਪਾਰਟੀ ਨੂੰ ਸਮਰਪਿਤ ਰਹਿਣ ਵਾਲੇ ਅਵਤਾਰ ਸਿੰਘ ਈਲਵਾਲ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਉਨ੍ਹਾਂ ਦੀ ਸਮਰਪਣ ਭਾਵਨਾ ਤੇ ਨਿਰਸਵਾਰਥ ਲੋਕ ਸੇਵਾ ਦੀ ਬਿਰਤੀ ਸ਼ਲਾਘਾਯੋਗ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ. ਈਲਵਾਲ ਨਿੱਘੇ ਸੁਭਾਅ ਵਾਲੀ ਸਖ਼ਸੀਅਤ ਦੇ ਮਾਲਕ ਹਨ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾਂ ਸਰਗਰਮ ਰਹਿੰਦੇ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਅਵਤਾਰ ਸਿੰਘ ਈਲਵਾਲ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਦੇ ਅਣਥੱਕ ਵਲੰਟੀਅਰ ਵਜੋਂ ਵਿਚਰਦੇ ਹੋਏ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਉਣਗੇ। ਮਾਰਕੀਟ ਕਮੇਟੀ ਵਿਖੇ ਅਹੁਦਾ ਸੰਭਾਲਣ ਮੌਕੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੂੰ ਮੁਬਾਰਕਬਾਦ ਦੇਣ ਵਾਲਿਆਂ ਵਿੱਚ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਵਿਧਾਇਕ ਨਰਿੰਦਰ ਕੌਰ ਭਰਾਜ ਦੀ ਤਰਫੋਂ ਮਨਦੀਪ ਸਿੰਘ ਲੱਖੇਵਾਲ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸੰਗਰੂਰ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਬਰਨਾਲਾ ਗੁਰਦੀਪ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਆਪ ਲੁਧਿਆਣਾ ਹਰਭੁਪਿੰਦਰ ਸਿੰਘ ਧਰੌੜ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਤਰਲੋਕ ਸਿੰਘ, ਜੱਸੀ ਸੇਖੋਂ, ਚੇਅਰਪਰਸਨ ਮਾਰਕੀਟ ਕਮੇਟੀ ਅਮਲੋਹ ਸੁਖਵਿੰਦਰ ਕੌਰ ਗਹਿਲੋਤ, ਚੇਅਰਮੈਨ ਗੀਤੀ ਮਾਨ, ਚੇਅਰਮੈਨ ਸ਼ੀਸ਼ਪਾਲ ਅਨੰਦ, ਪਵਨ ਕੁਮਾਰ ਪ੍ਰਧਾਨ ਆੜ੍ਹਤੀ ਐਸੋ:, ਸਤੀਸ਼ ਗੋਇਲ, ਅਮਰਦੀਪ ਸਿੰਘ ਧਾਂਦਰਾ, ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਰੂਬਲ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮਨਪ੍ਰੀਤ ਸਿੰਘ ਤੇ ਨਰਿੰਦਰਪਾਲ ਸਿੰਘ ਸਕੱਤਰ ਸਮੇਤ ਵੱਡੀ ਗਿਣਤੀ ਸਖ਼ਸੀਅਤਾਂ ਵੀ ਸ਼ਾਮਲ ਸਨ।