ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਨਨ ਬਰਨਾਲਾ

  • ਜ਼ਿਲ੍ਹਾ ਬਰਨਾਲਾ ਵਿੱਚ ਅਨਾਊਂਸਮੈਂਟ ਕਰਵਾ ਕੇ ਕੀਤਾ ਜਾ ਰਿਹਾ ਡੇਂਗੂ ਤੋਂ ਬਚਾਅ ਲਈ ਜਾਗਰੂਕ      

ਬਰਨਾਲਾ, 24 ਨਵੰਬਰ  : ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ ਤੇ ਵਾਰ’’ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਧਾਰਮਿਕ ਸਥਾਨਾਂ ਅਤੇ ਈ ਰਿਕਸਾ ਰਾਹੀਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਿਨੇਮਾ ਹਾਲ, ਫੈਕਟਰੀਆਂ, ਉਦਯੋਗਿਕ ਖੇਤਰ ਅਤੇ ਸਲੱਮ ਏਰੀਆ 'ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਸਹਾਇਕ  ਸਿਵਲ ਸਰਜਨ ਡਾ. ਮਨੋਹਰ ਲਾਲ  ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿਮੇਂਵਾਰੀ ਹੈ ਅਤੇ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਬੁਖਾਰ ਹੋਣ ‘ਤੇ ਉਸ ਦੀ ਜਾਂਚ ਕਰਵਾਉਣੀ  ਜਰੂਰੀ ਹੈ ਤਾਂ ਜੋ ਸਮੇਂ ਸਿਰ ਮਰੀਜ ਦਾ ਸਹੀ ਇਲਾਜ ਹੋ ਸਕੇ। ਉਹਨਾਂ ਕਿਹਾ ਭਾਵੇਂ ਸਰਕਾਰ ਵੱਲੋਂ ਜ਼ਿਲ਼੍ਹੇ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਮੋਜੂਦ ਹਨ ਪਰੰਤੂ ਫਿਰ ਵੀ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਖਤਮ ਕਰਨਾ ਜਰੂਰੀ ਹੈ। ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ.ਮੁਨੀਸ ਕੁਮਾਰ ਨੇ ਦੱਸਿਆ ਕਿ  ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡਾਂ ਅਤੇ ਸਹਿਰਾਂ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਏਰੀਏ ਦਾ ਟੂਰ ਕਰਦੇ ਸਮੇਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਸੁਪਰਵਾਇਜਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ  ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਵਿੱਚ ਅੱਜ ਵੀ ਲਾਰਵਾ ਮਿਲਣਾ ਜਾਰੀ ।ਇਸ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਟੁੱਟ-ਫੁੱਟੇ ਬਰਤਨਾਂ, ਕੁਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਬਰਨਾਲਾ ਸ਼ਹਿਰ ਦੀ ਟੀਮ ਵਿੱਚ ਜਗਰੂਪ ਸਿੰਘ , ਬਲਜਿੰਦਰ ਸਿੰਘ, ਗੁਸੇਵਕ ਸਿੰਘ,ਗਣੇਸ ਦੱਤ , ਮਨਪ੍ਰੀਤ ਸਰਮਾ ਅਤੇ ਗੁਲਾਬ ਸਿੰਘ ਆਦਿ ਸਿਹਤ ਕਰਮਚਾਰੀ ਹਾਜਰ ਸਨ।