ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

  • ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਾਰੇ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 26 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਕੈਰੀਅਰ ਦੀ ਤਿਆਰੀ ਕਰਨ ਅਤੇ ਪੜ੍ਹਾਈ ਪੂਰੀ ਹੋਣ ਉਪਰੰਤ ਰੋਜ਼ਗਾਰ ਹਾਸਲ ਕਰਨ ਲਈ ਜਾਗਰੂਕ ਕਰਨ ਵਾਸਤੇ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਕੈਂਭ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਕੈਰੀਅਰ ਕਾਊਂਸਲਰ ਡਾ: ਨਿਧੀ ਸਿੰਘੀ ਨੇ ਵਿਦਿਆਰਥੀਆਂ ਨੂੰ ਬਾਰਵੀਂ ਤੋਂ ਬਾਅਦ ਅਗਲੇਰੀ ਪੜ੍ਹਾਈ ਦੇ ਨਾਲ-ਨਾਲ ਕੈਰੀਅਰ ਦੇ ਮੌਕਿਆਂ ਜਿਵੇਂ ਰੇਲਵੇ, ਐਸ.ਐਸ.ਸੀ., ਪੰਜਾਬ ਪੁਲਿਸ, ਸੀ.ਐਲ.ਏ.ਟੀ., ਐਨ.ਡੀ.ਏ., ਨੀਟ ਅਤੇ ਜੇ.ਈਈ. ਤੋਂ ਇਲਾਵਾ ਸਮੇਂ ਸਮੇਂ ਤੇ ਨਿਕਲਣ ਵਾਲੀਆਂ ਸਰਕਾਰੀ ਨੌਕਰੀਆਂ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਅਤੇ ਜ਼ਿਲ੍ਹਾ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਅਤੇ ਟਾਈਮ ਮੈਨੇਜਮੈਂਟ ਤੇ ਪੜਾਈ ਦੇ ਨਾਲ ਹੋਰ ਗਤੀਵਿਧੀਆਂ ਲਈ ਸਮੇਂ ਦਾ ਸਦ ਉਪਯੋਗ ਕਰਨ ਬਾਰੇ ਵੀ ਨੁਕਤੇ ਸਾਂਝੇ ਕੀਤੇ,। ਡਾ: ਨਿਧੀ ਸਿੰਘੀ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਪ੍ਰੇਰਤ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਕਮਿਊਨਿਕੇਸ਼ਨ ਸਕਿੱਲ ਅਤੇ ਵੱਖ-ਵੱਖ ਸਕਿੱਲ ਕੋਰਸਾਂ ਬਾਰੇ ਵੀ ਦੱਸਿਆ ਗਿਆ। ਵਿਦਿਆਰਥੀਆਂ ਨੂੰ ਪੋਰਟਲ WWW.PGRKAM.COM ਤੇ ਰਜਿਸਟਰਡ ਕਰਨ ਅਤੇ ਵਧੇਰੇ ਨੌਕਰੀਆਂ ਦੀ ਜਾਣਕਾਰੀ ਲਈ  Telegram Channel Dbee Fatehgarh Sahib Join ਕਰਨ ਲਈ ਵੀ ਕਿਹਾ ਗਿਆ। ਵਿਦਿਅਰਥੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ 99156-82436 ਬਾਰੇ ਵੀ ਜਾਣਕਾਰੀ ਦਿੱਤੀ ਗਈ।  ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੀਟਾ ਵੈਦ ਤੋਂ ਇਲਾਵਾ ਸਕੂਲ ਦਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।