ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਕੱਢੀ ਜਾਗਰੂਕਤਾ ਰੈਲੀ

ਫਤਹਿਗੜ ਸਾਹਿਬ, 07 ਅਪ੍ਰੈਲ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਵਿਜੇ  ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਸਿਵਲ ਸਰਜਨ ਡਾ: ਵਿਜੇ ਕੁਮਾਰ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਵਿਜੇ  ਕੁਮਾਰ ਨੇ ਦੱਸਿਆ  ਕਿ ਅੱਜ ਦਾ ਇਹ ਦਿਵਸ ਲੋਕਾਂ ਨੁੰ ਸਿਹਤਮੰਦ ਰੱਖਣ ਲਈ ਸਿਹਤ ਨਾਲ ਸਬੰਧਤ ਮੁਦਿਆਂ ਅਤੇ ਸੱਮਸਿਆਵਾ ਦੇ ਹਲ ਪ੍ਰਤੀ ਜਾਗਰੂਕ ਕਰਨ ਲਈ ਸੰਸਾਰ ਦੇ ਕੋਨੇ ਕੋਨੇ ਵਿੱਚ ਮਨਾਇਆ ਜਾ ਰਿਹਾ ਹੈ ਤਾਂ ਜੋ ਸਿਹਤਮੰਦ ਰਹਿ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸਗੰਠਨ ਦੇ ਅਨੁਸਾਰ ਸ਼ਰੀਰਿਕ, ਮਾਨਸਿਕ ਅਤੇ ਸਮਾਜਿਕ ਤੋਰ ਤੇਂ ਸਿਹਤਮੰਦ ਹੋਣਾ ਹੀ ਮੱਨੁਖੀ ਸਿਹਤਮੰਦ ਹੋਣ ਦੀ ਨਿਸ਼ਾਨੀ ਹੈ। ਜਿਸ ਪ੍ਰਤੀ ਲੋਕਾਂ ਦਾ ਜਾਗਰੂਕ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸੰਸਾਰ ਪੱਧਰ ਤੇ ਹਰ ਸਾਲ ਵਿਸ਼ਵ ਸਿਹਤ ਦਿਵਸ ਕਿਸੇ ਥ੍ਰੀਮ ਹੇਠ ਮਨਾਇਆ ਜਾਂਦਾ ਹੈ, ਉਨ੍ਹਾਂ ਨੇ ਇਸ ਸਾਲ ਦੇ ਥੀਮ  *ਸਭਨਾਂ ਲਈ ਸਿਹਤ* ਬਾਰੇ ਜਾਣਕਾਰੀ ਦਿੱਤੀ।