ਸੀਨੀਅਰ ਸੈਕੰਡਰੀ ਸਕੂਲ ਚੱਕ ਬਜੀਦਾ ਤੋਂ ਕੱਢੀ ਗਈ ਜਾਗਰੂਕਤਾ ਰੈਲੀ,ਪਰਾਲੀ ਸਾੜਨ ਤੋਂ ਹੁੰਦੇ ਨੁਕਸਾਨਾਂ ਬਾਰੇ ਕਰੇਗੀ ਜਾਗਰੂਕ ਰੈਲੀ

ਫਾਜ਼ਿਲਕਾ 3 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਜੀਦਾ ਤੋਂ ਸਕੂਲੀ ਵਿਦਿਆਰਥੀਆਂ ਦੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸਕੂਲੀ ਵਿਦਿਆਰਥੀਆਂ ਨੇ ਹੱਥਾਂ ਵਿੱਚ ਪਰਾਲੀ ਸਾੜਨ ਤੋਂ ਹੁੰਦੇ ਨੁਕਸਾਨਾਂ ਦੇ ਪੋਸਟਰ ਫੜ ਕੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ. ਸੁਖਬੀਰ ਬੱਲ ਨੇ ਦੱਸਿਆ ਕਿ ਇਸ ਜਾਗਰੂਕਤਾਂ ਰੈਲੀ ਰਾਹੀਂ ਬੱਚਿਆਂ ਨੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਡਾ ਪਿੰਡ ਅਤੇ ਜ਼ਿਲ੍ਹਾ ਤਾਂ ਹੀ ਪ੍ਰਦੂਸ਼ਣ ਮੁਕਤ ਹੋ ਸਕਦਾ ਹੈ ਜੇਕਰ ਅਸੀਂ ਪਰਾਲੀ ਨੂੰ ਅੱਗ ਨਾ ਲਗਾਈਏ। ਉਨ੍ਹਾਂ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਕਿਸਾਨ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਨਾਲ ਜਿੱਥੇ ਰਾਹੀਗਰ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ ਉੱਥੇ ਹੀ ਜਮੀਨ ਦੇ ਮਿੱਤਰ ਕੀੜੇ ਵੀ ਮਰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਆਪਣੇ ਖੇਤਾਂ ਵਿੱਚ ਹੀ ਵਾਹੁਣ ਅਜਿਹਾ ਕਰਨ ਨਾਲ ਉਨ੍ਹਾਂ ਦੀ ਅਗਲੀ ਫਸਲ ਦਾ ਝਾੜ ਵੀ ਵਧੇਗਾ।