ਭਾਰਤੀ ਮਿਆਰ ਬਿਊਰੋ ਵੱਲੋਂ ਸ਼ੇਰਪੁਰ ਵਿਖੇ ਜਾਗਰੂਕਤਾ ਸੈਮੀਨਾਰ 

ਧੂਰੀ, 22 ਦਸੰਬਰ : ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬਲਾਕ ਦਫ਼ਤਰ ਸ਼ੇਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਭਾਗੀਦਾਰਾਂ ਨੇ ਬੀਆਈਐਸ ਕੇਅਰ ਐਪ ਨੂੰ ਵੀ ਡਾਊਨਲੋਡ ਕੀਤਾ ਅਤੇ ਅਸਲ ਆਈਐਸਆਈ ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਬਾਰੇ ਉਹਨਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਸਕੇ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀਆਈਐਸ ਕੇਅਰ ਐਪ 'ਤੇ ਚਰਚਾ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਭਾਗੀਦਾਰਾਂ ਨੇ ਬੜੇ ਜੋਸ਼ ਨਾਲ 'ਜਾਗੋ ਗਰਾਹਕ ਜਾਗੋ' ਦਾ ਨਾਅਰਾ ਵੀ ਲਗਾਇਆ। ਭਾਗੀਦਾਰਾਂ ਨੇ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਦੀ ਪ੍ਰਭਾਵੀ ਵਰਤੋਂ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰੇ ਨੇ ਦੱਸਿਆ ਕਿ ਭਾਗੀਦਾਰ ਬੀਆਈਐਸ ਕੇਅਰ ਐਪ 'ਤੇ ਸਿੱਧੇ ਤੌਰ 'ਤੇ ਸ਼ਿਕਾਇਤ ਕਰ ਸਕਦੇ ਹਨ ਅਤੇ ਸਟੈਂਡਰਡ ਮਾਰਕ ਦੀ ਦੁਰਵਰਤੋਂ ਦੀ ਜਾਂਚ ਕਰ ਸਕਦੇ ਹਨ। ਹਾਜ਼ਰੀਨ ਨੇ ਬੀਆਈਐਸ ਮਾਰਕਿੰਗ ਅਤੇ  ਪ੍ਰਮਾਣਿਕਤਾ ਦੀ ਜਾਂਚ ਕਰਨ ਦੇ ਸਾਧਨਾਂ 'ਤੇ ਪ੍ਰਾਪਤ ਕੀਤੇ ਨਵੇਂ ਗਿਆਨ ਬਾਰੇ ਚਾਨਣਾ ਪਾਉਣ ਲਈ ਧੰਨਵਾਦ ਕੀਤਾ। ਗੁਰਮੀਤ ਸਿੰਘ ਬੀ.ਡੀ.ਪੀ.ਓ. ਨੇ ਧੰਨਵਾਦ ਕਰਦੇ ਹੋਏ ਬੀ.ਆਈ.ਐਸ. ਦੇ ਸੁਰੇਸ਼ ਗੋਪਾਲ ਰਿਸੋਰਸ ਪਰਸਨ ਅਤੇ ਦਲਬੀਰ ਸਿੰਘ ਅਤੇ ਦੀਪਕ ਚੌਹਾਨ ਕੰਸਲਟੈਂਟਸ ਸਟੈਂਡਰਡ ਪ੍ਰਮੋਸ਼ਨ ਦਾ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕੀਤਾ।