ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ’ਚ ਐਲਕਗਰੋਵ ਸਿਟੀ ਕੈਲੇਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਯੂ.ਐੱਸ.ਏ. ਪੁੱਜੇ

  • ਕਿਹਾ! ਇਤਿਹਾਸ ਨੂੰ ਸਾਂਭਣ ਵਿਚ ਬਾਵਾ ਵੱਲੋਂ ਕੀਤਾ ਉਪਰਾਲਾ ਸ਼ਲਾਘਾਯੋਗ

ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਐਲਕਗਰੋਵ ਸਿਟੀ ਕੈਲੇਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਯੂ.ਐੱਸ.ਏ. ਉਚੇਚੇ ਤੌਰ ’ਤੇ ਪਹੁੰਚੇ ਜਿੰਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।  ਇਸ ਮੌਕੇ ਉਨ੍ਹਾਂ ‘ਸ਼ਬਦ ਪ੍ਰਕਾਸ਼ ਅਜਾਇਬ ਘਰ’ ਦੇ ਦਰਸ਼ਨ ਵੀ ਕੀਤੇ। ਗੁਰਜਤਿੰਦਰ ਸਿੰਘ ਨੇ ਕਿਹਾ ਕਿ ‘ਸ਼ਬਦ ਪ੍ਰਕਾਸ਼ ਅਜਾਇਬ ਘਰ’  ਵਿਚ ਸ਼ੁਸ਼ੋਭਿਤ ਸਾਡੇ ਮਹਾਨ ਗੁਰੂਆਂ, ਭਗਤਾਂ, ਭੱਟਾਂ ਅਤੇ ਬਾਣੀਕਾਰਾਂ ਦੀ ਜੀਵਨੀ ਅਤੇ ਚਿੱਤਰ ਸਾਨੂੰ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਣੂ ਕਰਵਾਉਂਦੇ ਹੈ ਅਤੇ ਸਾਡੇ ਗਿਆਨ ਵਿਚ ਅਥਾਹ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮਨ ਨੂੰ ਸੱਚਮੁਚ ਬਹੁਤ ਸਕੂਨ ਅਤੇ ਸ਼ਾਂਤੀ ਦਾ ਅਹਿਸਾਸ ਹੋਇਆ। ਉਹਨਾਂ ਕਿਹਾ ਕਿ ਬਾਵਾ ਵੱਲੋਂ ਇਤਿਹਾਸ ਨੂੰ ਸਾਂਭਣ ਦਾ ਉਪਰਾਲਾ ਸ਼ਲਾਘਾਯੋਗ ਹੈ। ਲੋੜ ਹੈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਰਸਤੇ ’ਤੇ ਚੱਲ ਕੇ ਜੀਵਨ ਅੰਦਰ ਨਿਖਾਰ ਲਿਆਈਏ। ਇਸ ਸਮੇਂ ਬਾਵਾ ਅਤੇ ਗਿੱਲ ਨੇ ਗੁਰਜਤਿੰਦਰ ਸਿੰਘ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰਾਂ ’ਤੇ ਅਧਾਰਿਤ ਪੁਸਤਕ ‘ਇਲਾਹੀ ਗਿਆਨ ਦਾ ਸਾਗਰ’ ‘ਸ੍ਰੀ ਗੁਰੂ ਗ੍ਰੰਥ ਸਾਹਿਬ’  ਭੇਂਟ ਕੀਤੀ।