ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ।          

ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਨੌਜਵਾਨ ਸਭਾ ਵੱਲੋਂ ਗੁਰਦੁਆਰਾ ਭਗਤ ਰਵਿਦਾਸ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਈ ਗਈ। ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇੱਕ ਸੰਖੇਪ ਸਮਾਗਮ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ।ਉਨ੍ਹਾਂ ਵੱਲੋਂ ਦਲਿਤ ਸਮਾਜ ਦੇ ਉੱਥਾਨ ਅਤੇ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਵਿੱਢੇ ਸੰਘਰਸ਼ ਦਾ ਜ਼ਿਕਰ ਕਰਦਿਆਂ ਭਾਰਤੀ ਸੰਵਿਧਾਨ ਵਿੱਚ ਦਲਿਤ ਭਾਈਚਾਰੇ ਨੂੰ ਬਣਦਾ ਮਾਣ ਸਨਮਾਨ ਦਿਵਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਹੁਜਨ ਮੁਕਤੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਸਿਕੰਦਰ ਸਿੰਘ ਸਿੱਧੂ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਭੀਮ ਰਾਓ ਜੀ ਦੇ ਮਾਰਗ ਤੇ ਚੱਲਦਿਆਂ ਸਾਨੂੰ ਉਚੇਰੀ ਸਿੱਖਿਆ ਪ੍ਰਾਪਤੀ ਅਤੇ ਆਪਣੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਜਾਤ ਪਾਤ ਦੇ ਕੋਹੜ ਨੂੰ ਜੜੋਂ ਖਤਮ ਕੀਤਾ ਜਾ ਸਕੇ ।ਇਸ ਮੌਕੇ ਬਾਮਸੇਵ ਵੱਲੋਂ ਮਾਸਟਰ ਨਰਿੰਦਰਪਾਲ ਸਿੰਘ, ਮਾਸਟਰ ਸੁਖਵਿੰਦਰ ਸਿੰਘ ਅਤੇ ਮਾਸਟਰ ਸੁਖਰਾਜ ਸਿੰਘ ਸਿਵੀਆਂ ਵੱਲੋਂ ਭੀਮ ਰਾਓ ਅੰਬੇਡਕਰ ਜੀ ਦੀ ਜੀਵਨੀ ਤੇ ਚਾਣਨਾ ਪਾਇਆ ਗਿਆ।ਇਸ ਮੌਕੇ ਜਗਪਾਲ ਸਿੰਘ ਸਿਵੀਆਂ ਵੱਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ। ਸਮਾਗਮ ਵਿੱਚ ਹਾਜ਼ਰੀ ਲਵਾਉਣ ਲਈ ਬੁਲਾਰਿਆਂ ਨੂੰ ਪਿੰਡ ਵਾਸੀਆਂ ਅਤੇ ਨੌਜਵਾਨ ਸਭਾ ਵੱਲੋਂ ਸਿਰਪਾਓ ਦੇ  ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮਾਗਮ ਵਿੱਚ ਸ਼ਾਮਲ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਸਰਪੰਚ ਹਰਬੰਸ ਕੌਰ,ਗ੍ਰੰਥੀ ਪ੍ਰਕਾਸ਼ ਸਿੰਘ, ਲੰਬੜਦਾਰ ਸੁਰਿੰਦਰਪਾਲ ਸਿੰਘ, ਮੈਂਬਰ ਗੁਰਦੀਪ ਸਿੰਘ ਭੱਟੀ, ਗੁਰਿੰਦਰ ਸਿੰਘ ਸਿਬੀਆ, ਸੁਖਦੇਵ ਸਿੰਘ, ਲਖਵਿੰਦਰ ਸਿੰਘ ਲੱਖੀ, ਸਰਬਜੀਤ ਸਿੰਘ ਪੈਂਟੂ, ਰਮਨਾ ਮਹੇ, ਸਤਨਾਮ ਸਿੰਘ ਬੱਬਾ, ਮਨਜੀਤ ਸਿੰਘ ਮਾਣੀ, ਕਰਮ ਸਿੰਘ,ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ ਲਾਡੀ,ਬਿੱਲੂ, ਬਲਵਿੰਦਰ ਸਿੰਘ ਫੌਜੀ, ਗੱਗੂ ਸਿਵੀਆਂ, ਮੱਘਰ ਸਿੰਘ ਪਾਖੰਡੀ,ਦੀਸਾ ,ਰਾਮੂ ਸਿਵੀਆਂ,ਜਗਰਾਜ ਸਿੰਘ ਮੈਂਬਰ ਹਾਜ਼ਿਰ ਸਨ।