ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਪਬਲਿਕ ਮੀਟਿੰਗ ਕਰਨ 'ਤੇ ਪਾਬੰਦੀ 

ਬਰਨਾਲਾ, 15 ਨਵੰਬਰ 2024 : ਵਿਧਾਨ ਸਭਾ ਹਲਕਾ 103- ਬਰਨਾਲਾ ਦੀਆਂ ਜ਼ਿਮਨੀ ਚੋਣਾਂ ਮਿਤੀ 20 ਨਵੰਬਰ ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਬਰਨਾਲਾ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸ਼੍ਰੀਮਤੀ ਪੂਨਮਦੀਪ ਕੌਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ ਬਰਨਾਲਾ ਵਿੱਚ ਮਿਤੀ 18 ਨਵੰਬਰ ਤੋਂ ਮਿਤੀ 21 ਨਵੰਬਰ ਤੱਕ (From P-2 to P+1 ) ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ, ਗੈਰ ਕਾਨੂੰਨੀ ਅਣਅਧਿਕਾਰਤ ਅਸੈਂਬਲੀ ਕਰਨ ਅਤੇ ਪੰਜ ਜਾਂ ਪੰਜ ਬੰਦਿਆ ਇੱਕਠੇ ਹੋਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੇ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ 'ਤੇ ਕੋਈ ਮਨਾਹੀ ਨਹੀਂ ਹੈ।