ਬੀ.ਡੀ.ਪੀ.ਓ. ਦਫਤਰ ਬਸੀ ਪਠਾਣਾ ਵਿਖੇ 01 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 

ਫਤਹਿਗੜ੍ਹ ਸਾਹਿਬ, 30 ਨਵੰਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਰੁਪਿੰਦਰ ਕੌਰ, ਜਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਕਿ ਮਿਤੀ 01 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਬਸੀ ਪਠਾਣਾ ਵਿਖੇ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਰਜਿਸਟ੍ਰੇਸ਼਼ਨ ਅਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਨਿਯੋਜਕਾਂ ਵੱਲੋਂ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ। ਇਸ ਸਬੰਧੀ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਹੜੇ ਵੀ ਪ੍ਰਾਰਥੀਆਂ ਦਾ ਨਾਮ (ਉਮਰ 16 ਤੋਂ 40 ਸਾਲ) ਜਿਲ੍ਹਾ ਰੋਜ਼ਗਾਰ ਦਫ਼ਤਰ, ਫਤਿਹਗੜ੍ਹ ਸਾਹਿਬ ਵਿਖੇ ਦਰਜ ਨਹੀਂ ਹੈ ਉਹ ਆਪਣੇ ਅਸਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਇੱਕ-ਇੱਕ ਫੋਟੋ ਕਾਪੀਆਂ ਲੈ ਕੇ ਮਿਤੀ 01-12-2023 ਨੂੰ ਬੀ.ਡੀ.ਪੀ.ਓ. ਦਫ਼ਤਰ ਬਸੀ ਪਠਾਣਾ ਵਿਖੇ ਲਗਾਏ ਜਾਣ ਵਾਲੇ ਰਜਿਸਟ੍ਰੇਸ਼਼ਨ ਅਤੇ ਪਲੇਸਮੈਂਟ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਨਾਲ ਸਬੰਧਤ ਸਕੀਮਾਂ ਦਾ ਲਾਭ ਮਿਲ ਸਕੇ। ਇਸ ਦੇ ਨਾਲ ਹੀ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹੜੇ ਵੀ ਪ੍ਰਾਰਥੀ ਨੌਕਰੀ ਦੇ ਚਾਹਵਾਨ ਹਨ ਉਹ ਆਪਣੇ ਅਸਲ ਸਰਟੀਫਿਕੇਟ ਲੈ ਕੇ ਸਬੰਧਤ ਬਲਾਕ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਹੈਲਪਲਾਈਨ ਨੰ: 62801-93527 ਤੇ ਸੰਪਰਕ ਕਰ ਸਕਦੇ ਹੋ।