ਬਲਾਕ ਲੰਬੀ ਦੇ ਖੇਡ ਸਟੇਡੀਅਮ ਬਾਦਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਪੱਧਰੀ ਖੇਡਾਂ ਸ਼ਾਨੋਸ਼ੌਕਤ ਨਾਲ ਹੋਈਆਂ ਸਮਾਪਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋਸ਼ੌਕਤ ਨਾਲ ਸਮਾਪਤ ਹੋ ਗਏ ਹਨ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਬਲਾਕ ਲੰਬੀ ਵਿਖੇ ਦੂਜੇ ਦਿਨ ਉਮਰ ਵਰਗ 21 ਤੋਂ ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਉਮਰ ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਸ ਮੌਕੇ ਕਬੱਡੀ ਟੀਮ ਦੇ ਅੰਤਰਰਾਸ਼ਟਰੀ ਖਿਡਾਰੀ ਸ਼੍ਰੀ ਨਿਰਵੈਰ ਸਿੰਘ ਘੋਣੀ ਨੇ ਵਿਸ਼ੇਸ਼ ਤੌਰ ’ਤੇ ਇਨ੍ਹਾਂ ਖੇਡਾਂ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ। ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰ-14 ਵਾਲੀਬਾਲ ਸਮੈਸ਼ਿੰਗ (ਲੜਕੀਆਂ) ਵਿੱਚ ਜੀ.ਐਸ.ਐਸ ਸਿੱਖਵਾਲਾ ਦੀ ਟੀਮ ਨੇ ਪਹਿਲਾ ਸਥਾਨ, ਅੰ-17 ਅਤੇ ਅੰ-21 ਵਿੱਚ ਦਸ਼ਮੇਸ਼ ਗਰਲਜ ਸਕੂਲ ਬਾਦਲ ਨੇ ਪਹਿਲਾ ਸਥਾਨ, ਅੰ-17 ਵਿੱਚ ਜੀ.ਐਸ.ਐਸ ਫਤੂਹੀਖੇੜਾ ਨੇ ਦੂਜਾ ਅਤੇ ਜੀ.ਐਸ.ਐਸ ਸਿੱਖਵਾਲਾ ਨੇ ਤੀਜਾ ਸਥਾਨ ਹਾਸਿਲ ਕੀਤਾ। ਅਥਲੈਟਿਕਸ ਦੇ ਅੰ-14 ਸ਼ਾਟਪੁਟ ਈਵੇਂਟ ਵਿੱਚ ਰਾਜਦੀਪ ਸਿੰਘ ਨੇ ਪਹਿਲਾ ਸਥਾਨ, ਅਭਿਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ-17 ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਜਾ ਅਤੇ ਗੁਰੂਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਥਲੈਟਿਕਸ ਸ਼ਾਟਪੁੱਟ ਅੰ-17 ਗਰਲਜ ਕੋਮਲਪ੍ਰੀਤ ਕੌਰ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ ਅਤੇ ਸ਼ਿਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਉਮਰ ਵਗਰ 21 ਤੋਂ 30 ਸਾਲ ਲਈ 800 ਮੀਟਰ ਰੇਸ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਕਬੱਡੀ ਨੈਸ਼ਨਲ ਸਟਾਇਲ ਉਮਰ ਵਰਗ ਅੰ-21 ਲੜਕੇ ਵਿੱਚ ਪਿੰਡ ਮਹਿਮੂਦਖੇੜਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਆਧਨੀਆਂ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਲੁਹਾਰਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-21 ਲੜਕੀਆਂ ਵਿੱਚ ਸ.ਸ.ਸ.ਸ. ਅਬੂਲ ਖੁਰਾਣਾ ਦੀ ਟੀਮ ਨੇ ਪਹਿਲਾ ਸਥਾਨ, ਮਹਾਰਾਜਾ ਰਣਜੀਤ ਸਿੰਘ ਕਾਲਜ ਪਿੰਡ ਮਲੋਟ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੇਮ ਫੁੱਟਬਾਲ ਅੰ-14 ਲੜਕਿਆਂ ਵਿੱਚ ਸਿੰਘੇਵਾਲਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਬਾਦਲ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਫਤੂਹੀਖੇੜਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰ-17 ਲੜਕੇ ਫੁੱਟਬਾਲ ਵਿੱਚ ਆਕਸਫੋਰਡ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਸਥਾਨ, ਖੁੱਡੀਆਂ ਗੁਲਾਬ ਸਿੰਘ ਦੀ ਟੀਮ ਨੇ ਦੂਜਾ ਸਥਾਨ ਅਤੇ ਪਿੰਡ ਬਾਦਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤਰਸੇਮ ਸਿੰਘ ਨੇ ਸਟੇਜ਼ ਸੈਕਟਰੀ ਦੀ ਭੂਮਿਕਾ ਨਿਭਾਈ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।