ਪਿੰਡ ਖੋਸਾ ਕੋਟਲਾ ’ਚ ਦੋ ਧਿਰਾਂ ਵਿਚਾਲੇ ਖੂਨੀ ਝੜੱਪ, ਸਰਪੰਚ ਸਮੇਤ ਦੋ ਦਾ ਕਤਲ

ਮੋਗਾ, 20 ਅਕਤੂਬਰ : ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਵਿਚ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜੱਪ ਵਿਚ ਸਰਪੰਚ ਸਮੇਤ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਧਿਰਾਂ ਵਿਚਾਲੇ ਰੱਜ ਕੇ ਗੋਲੀਆਂ ਚੱਲੀਆਂ ਜਿਸ ਵਿਚ ਇਹ ਮੌਤਾਂ ਹੋਈਆਂ ਹਨ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚ ਗੋਲੀ ਚੱਲੀ ਸੀ। ਇਸ ਵਿਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਵੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।