ਭਵਿੱਖ 'ਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਮੁਫਤ ਸਿਖਲਾਈ ਸੁਰੂ

ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵੱਲੋਂ ਭਵਿੱਖ ਵਿੱਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਮੁਫਤ ਸਿਖ਼ਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਇੰਚਾਰਜ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋ-ਕਾਪੀਆਂ ਅਤੇ 02 ਫੋਟੋਆਂ ਨਾਲ ਲੈ ਕੇ ਸਕਰੀਨਿੰਗ ਅਤੇ ਟਰਾਇਲ ਲਈ ਕੈਂਪ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮਰ 17.6 ਤੋਂ 20.6 ਸਾਲ, ਘੱਟ ਤੋਂ ਘੱਟ ਕੱਦ 170 ਸੈਂਟੀਮੀਟਰ ਅਤੇ ਛਾਤੀ 77 ਸੈਂਟੀਮੀਟਰ ਹੋਵੇ। ਨੌਜਵਾਨ 10ਵੀਂ ਵਿਚੋਂ 45 ਫੀਸਦ ਨੰਬਰ ਹੋਣ ਜਾਂ ਘੱਟ ਤੋਂ ਘੱਟ ਆਰਟਸ ਵਿਸਿਆਂ ਨਾਲ 12ਵੀਂ ਪਾਸ ਹੋਣਾ ਚਾਹੀਦਾ ਹੈ। ਸਕਰੀਨਿੰਗ ਅਤੇ ਟਰਾਇਲ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਵਾਸਤੇ 81988-00853 ਅਤੇ 99143-69376 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।