ਕੈਬਨਿਟ ਮੰਤਰੀ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। 

ਅਨੰਦਪੁਰ ਸਾਹਿਬ, 8 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਹੀ ਚੈਕਿੰਗ ਲਈ ਪਹੁੰਚ ਗਏ। ਮੁਲਾਜ਼ਮਾਂ ਦਾ ਡਿਊਟੀ ਸਮਾਂ 8 ਵਜੇ ਸੀ, ਮੁਲਾਜ਼ਮਾਂ ਨੂੰ ਸਮੇਂ ਸਿਰ ਪਹੁੰਚਣ ਲਈ ਫੋਨ ਕੀਤੇ, ਪ੍ਰੰਤੂ ਫਿਰ ਵੀ ਸਮੇਂ ਸਿਰਫ ਨਹੀਂ ਪਹੁੰਚੇ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਵੀ ਲਗਾਈ। ਇਸ ਮੌਕੇ ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਅਨੰਦਪੁਰ ਸਾਹਿਬ ਸਾਰੇ ਸ਼ਹਿਰਾਂ ਤੋਂ ਸਾਫ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮ ਗੈਰ ਹਾਜ਼ਰ ਹਨ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਫਾਈ ਕਰਮਚਾਰੀਆਂ ਦੀਆਂ ਖੁਦ ਡਿਊਟੀਆਂ ਲਗਾਉਂਦੇ ਹੋਏ ਕਿਹਾ ਕਿ ਉਹ ਸਾਰੇ ਸਫਾਈ ਕਰਮਚਾਰੀਆਂ ਦਾ ਇਕ ਵਟਸਐਪ ਗਰੁੱਪ ਬਣਾਉਣੇ ਜਿਸ ਵਿੱਚ ਉਹ ਖੁਦ ਸ਼ਾਮਲ ਹੋਣਗੇ। ਉਨ੍ਹਾਂ ਸਾਰੇ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਸਭ ਨੇ ਸਵੇਰੇ 8 ਵਜੇ ਆਪਣੀ ਡਿਊਟੀ ਉਤੇ ਪਹੁੰਚ ਕੇ ਆਪਣੀ ਫੋਟੋ ਪਾਉਣੀ ਹੋਵੇਗੀ। ਲੰਮੇ ਸਮੇਂ ਤੋਂ ਗੈਰ ਹਾਜ਼ਰ ਚੱਲ ਰਹੇ ਸਫਾਈ ਕਰਮਚਾਰੀਆਂ ਨੂੰ ਡਿਊਟੀ ਤੋਂ ਕੱਢਣ ਦੇ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਲਈ ਨਵੇਂ ਬੰਦਿਆਂ ਨੂੰ ਭਰਤੀ ਕੀਤਾ ਜਾਵੇ।