ਕੈਬਨਿਟ ਮੰਤਰੀ ਭੁੱਲਰ ਨੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤਾ ਵਿਚਾਰ ਵਟਾਂਦਰਾ

  • ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਦੇ ਗ੍ਰਹਿ ਵਿਖੇ ਪਹੁੰਚੇ

ਬਟਾਲਾ, 16 ਅਗਸਤ : ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਵੀ ਮੋਜੂਦ ਸਨ। ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਸ. ਭੁੱਲਰ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਬਾਰੇ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਸ. ਭੁੱਲਰ ਦੇ ਧਿਆਨ ਵਿੱਚ ਲਿਆਂਦਾ ਕਿ ਸਵਾਰੀਆਂ ਦੀ ਸਹੂਲਤ ਲਈ ਬਟਾਲਾ ਬੱਸ ਅੱਡੇ ਤੋਂ ਹੋਰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਾਲੂ ਕੀਤੀਆਂ ਜਾਣ ਤਾਂ ਜੋ ਸਵਾਰੀਆਂ ਨੂੰ ਦਿੱਲੀ, ਚੰਡੀਗੜ ਜਾਂ ਨੇੜਲੇ ਸ਼ਹਿਰਾਂ ਆਦਿ ਵੱਲ ਜਾਣ ਲਈ ਹੋਰ ਵਧੇਰੇ ਸਹੂਲਤ ਮਿਲ ਸਕੇ। ਇਸ ਮੌਕੇ ਉਨਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਸਬੰਧੀ ਵੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵਲੋਂ ਸਹੂਲਤਾਂ ਦਿੱਤੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰ ਰਹੀ ਹੈ। ਉਨਾਂ ਕਿਹਾ ਕਿ ਮਗਨਰੇਗਾ ਤਹਿਤ ਪਿੰਡਾਂ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਰ ਲੋੜਵੰਦ ਦਾ ਮਗਨਰੇਗਾ ਜਾਬ ਕਾਰਡ ਜਰੂਰ ਬਣਾਇਆ ਜਾਵੇ। ਟਰਾਂਸਪੋਰਟ ਵਿਭਾਗ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲਗਜ਼ਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਨਾਲੋਂ ਕਾਫ਼ੀ ਘੱਟ ਹੈ। ਇਸ ਤੋਂ ਇਲਾਵਾ ਪਨਬੱਸ ਦੀਆਂ 371 ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ ਹੈ।