ਕੈਬਨਿਟ ਮੰਤਰੀ ਨੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ 

  • ਮਾੜੇ ਅਨਸਰਾਂ ਤੇ ਰੱਖੀ ਜਾਵੇਗੀ ਕੜੀ ਨਜ਼ਰ: ਡਾ.ਬਲਜੀਤ ਕੌਰ 

ਸ੍ਰੀ ਮੁਕਤਸਰ ਸਾਹਿਬ 8 ਜੂਨ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿਰੋਧੀ ਤਾਕਤਾਂ ਨਾਲ ਨਿਬੜਣ ਲਈ ਵਚਨਬੱਧ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਨੇ 10 ਲੱਖ ਰੁਪਏ ਦੀ ਲਾਗਤ ਨਾਲ ਮਲੋਟ ਸ਼ਹਿਰ ਵਿੱਚ ਲੱਗਣ ਵਾਲੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਪੁਲਿਸ ਸਟੇਸ਼ਨ ਵਿਖੇ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸਿ਼ਆਂ,ਚੋਰੀ  ਡਕੈਤੀ ਅਤੇ ਲੁੱਟ ਖੋਹ ਵਾਲੀਆਂ ਵਾਰਦਾਤਾ ਨੂੰ ਰੋਕਣ ਲਈ ਸਖਤ ਕਦਮ ਚੁੱਕ ਰਹੀ ਹੈ  ਤਾਂ ਜੋ ਮਾੜੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਮਿਲੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ  ਰਮੇਸ਼ ਅਰਨੀਵਾਲਾ,ਜਸਮੀਤ ਸਿੰਘ  ਸਹਿਰੀ ਪ੍ਰਧਾਨ , ਡੀ ਐਸ ਪੀ ਬਲਕਾਰ ਸਿੰਘ, ਐਸ ਐਚ ਓ ਵਰੁਣ ਕੁਮਾਰ ,ਵਰਿੰਦਰ ਢੋਸੀਵਾਲ ਅਤੇ ਪਤਵੰਤ ਵਿਅਕਤੀ  ਹਾਜ਼ਰ ਸਨ।