- ਕਿਹਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ 'ਚ ਹੋਰ ਕਿਧਰੇ ਨਹੀਂ ਮਿਲਦੀ
ਫ਼ਤਹਿਗੜ੍ਹ ਸਾਹਿਬ, 21 ਦਸੰਬਰ : ਖੇਡ ਮੰਤਰੀ ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮਗਰੋਂ ਸ. ਮੀਤ ਹੇਅਰ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਧਰੇ ਨਹੀਂ ਮਿਲਦੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਡੇ ਲਈ ਆਪਣਾ ਸਰਬੰਸ ਵਾਰ ਦਿੱਤਾ। ਸਾਨੂੰ ਉਹਨਾਂ ਕੁਰਬਾਨੀਆਂ ਤੋਂ ਵੱਧ ਤੋਂ ਵੱਧ ਸੇਧ ਲੈਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਮਹਾਰਾਜ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਉਹਨਾਂ ਨੂੰ ਵੱਧ ਤੋਂ ਵੱਧ ਸੇਵਾ ਕਰਨ ਦਾ ਬਲ ਬਖਸ਼ਣ ਤਾਂ ਕਿ ਉਹ ਲੋਕਾਂ ਲਈ ਵੱਧ ਤੋਂ ਵੱਧ ਚੰਗਾ ਕੰਮ ਕਰ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਹੋਰ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ।