ਕੈਬਨਿਟ ਮੰਤਰੀ ਨੇ ਮਲੋਟ ਵਿਖੇ ਸੁਣਿਆਂ ਲੋਕਾਂ ਦੀ ਸਮੱਸਿਆਵਾਂ

  • ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ : ਡਾ.ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ 25 ਮਈ : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ  ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੋਕਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ, ਇਹ ਪਿਛਲੀਆਂ ਸਰਕਾਰਾਂ ਦੀ ਹੀ ਦੇਣ ਹੈ ਅਤੇ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋ ਸੀਵਰੇਜ਼ ਦੀ ਸਮੱਸਿਆਵਾਂ  ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੀਣ ਵਾਲਾ ਪਾਣੀ ਮੁਹੱਈਆ ਕਰਨ, ਸੀਵਰੇਜ਼ ਦੀ ਸਮੱਸਿਆ ਦੇ ਹੱਲ ਕਰਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।