2023-24 ਲਈ ਦਿਵਿਆਂਗਜਨ ਵਿਅਕਤੀਆਂ ਨੂੰ ਸਟੇਟ ਅਵਾਰਡ ਨਾਲ ਸਨਮਾਨਤ ਕਰਨ ਸਬੰਧੀ ਅਰਜੀਆਂ ਦੀ ਮੰਗ

  • 01 ਅਕਤੂਬਰ ਤੋਂ ਪਹਿਲਾਂ-ਪਹਿਲਾਂ ਭਰੇ ਜਾ ਸਕਦੇ ਹਨ ਫਾਰਮ 

ਫ਼ਤਹਿਗੜ੍ਹ ਸਾਹਿਬ, 11 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਕੌਰ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਵੱਲੋਂ ਸਾਲ 2023-24 ਦੌਰਾਨ ਦਿਵਿਆਂਗਜਨ ਵਿਅਕਤੀਆਂ ਨੂੰ ਸਟੇਟ ਅਵਾਰਡ ਨਾਲ ਸਨਮਾਨਤ ਕਰਨ ਸਬੰਧੀ ਅਰਜੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜੀ ਵੱਲੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਉਹਨਾਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ, ਸੰਸਥਾਵਾ ਜਿਨ੍ਹਾਂ ਨੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ, ਉਹਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਅਜਿਹੇ ਉਮੀਦਵਾਰ ਜਿਹੜੇ ਸਾਲ 2023-24 ਦੌਰਾਨ ਸਟੇਟ ਅਵਾਰਡ ਨਾਲ ਸਨਮਾਨਤ ਹੋਣਾ ਚਾਹੁੰਦੇ ਹਨ ਤਾਂ ਉਹ ਇਸ ਸਬੰਧੀ ਮਿਤੀ 01 ਅਕਤੂਬਰ, 2023 ਤੋਂ ਪਹਿਲਾਂ-ਪਹਿਲਾਂ ਸਬੰਧਿਤ ਪ੍ਰੋਫਾਰਮਾ ਸਮੇਤ ਲੌੜੀਦੇ ਦਸਤਾਵੇਜ ਨਾਲ ਭਰ ਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਕਮਰਾ ਨੰ. 217, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਪਹਿਲੀ ਮੰਜਿਲ, ਫਤਹਿਗੜ੍ਹ ਸਾਹਿਬ ਵਿਖੇ ਜਮ੍ਹਾ ਕਰਵਾ ਸਕਦੇ ਹਨ ਅਤੇ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ। ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਪ੍ਰਾਪਤ ਕਰ ਸਕਦੇ ਹਨ।