ਰਿਜਰਵੇਸ਼ਨ ਚੋਰ ਫੜੋ ਮੋਰਚਾ ਵੱਲੋਂ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ 

ਬਠਿੰਡਾ, 10 ਜੂਨ : ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਰੱਦ ਕਰਵਾਉਣ ਲਈ ਮੁੱਖ ਮੰਤਰੀ ਤੇ ਦਬਾਉਣ ਵਾਸਤੇ ਆਉਣ ਵਾਲੀ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਵਤੀਰੇ ਨੂੰ ਦੇਖਦਿਆਂ ਹੁਣ ਆਰ-ਪਾਰ ਦੀ ਲੜਾਈ ਤੋਂ ਬਿਨਾਂ ਕੋਈ ਚਾਰਾ ਨਹੀਂ ਬਚਿਆ ਹੈ।  ਪ੍ਰੋਫੈਸਰ ਹਰਨੇਕ ਸਿੰਘ  ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮਾਂ ਦੇ ਕੇ ਮੁਕਰਨ ਕਾਰਨ ਮੁੱਖ ਮੰਤਰੀ ਦੀ ਦਲਿਤਾਂ ਪ੍ਰਤੀ ਮਾੜੀ ਮਾਨਸਿਕਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ  ਸਮਾਂ ਦੇ ਕੇ ਦਲਿਤ ਜਥੇਬੰਦੀਆਂ ਨੂੰ ਮਿਲਣਾ ਵਾਜਬ ਨਹੀਂ ਸਮਝਿਆ । ਉਨ੍ਹਾਂ ਦੱਸਿਆ ਕਿ ਦਲਿਤ ਜੱਥੇਬੰਦੀਆਂ ਅਤੇ ਸੰਤ ਸਮਾਜ ਵਿੱਚ ਮੁੱਖ ਮੰਤਰੀ ਦੇ ਇਸ ਵਿਵਹਾਰ ਪ੍ਰਤੀ ਤਿੱਖਾ ਰੋਸ ਪਾਇਆ ਜਾ ਰਿਹਾ ਹੈ  ਜਿਸ ਨੂੰ ਦੇਖਦਿਆਂ ਹੋਇਆਂ 12 ਜੂਨ  ਦਿਨ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ । ਉਨ੍ਹਾਂ ਸਮੂਹ ਪੰਜਾਬ ਵਾਸੀਆਂ ਜਨਤਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪ ਉਹ ਆਪੋ-ਆਪਣੇ ਕਾਰੋਬਾਰ ਬੰਦ ਰੱਖਣ। ਉਨ੍ਹਾਂ ਦੱਸਿਆ ਕਿ ਇਸ ਦੇ ਬੱਸਾਂ ਅਤੇ ਰੇਲਾਂ ਦੀ ਆਵਾਜਾਈ ਵੀ ਬੰਦ ਰੱਖੀ ਜਾਏਗੀ।