ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਮੰਗਲਵਾਰ ਅਤੇ ਵੀਰਵਾਰ ਨੂੰ ਲਗਾਏ ਜਾ ਰਹੇ ਹਨ ਕੈਂਪ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 27 ਜੁਲਾਈ: ਦਿਵਿਆਂਗਜ਼ਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ  ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ( ਵਿਲੱਖਣ ਪਹਿਚਾਣ ਪੱਤਰ) ਬਣਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਹਰੇਕ ਹਫਤੇ ਦੇ ਮੰਗਲਵਾਰ ਤੇ ਵੀਰਵਾਰ ਨੂੰ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਸਾਰੇ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜਿਲ੍ਹੇ ਦੇ ਜਿਹਨਾਂ ਦਿਵਿਆਂਗਜਨਾਂ ਨੇ ਅਜੇ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣਾਏ ਜਾਂ ਪੁਰਾਣੇ ਮੈਨੂਅੱਲ ਕਾਗਜ਼ੀ ਕਾਰਡ ਬਣੇ ਹੋਏ ਹਨ ਤਾਂ ਉਹ ਇਨ੍ਹਾਂ ਕੈਂਪਾਂ ਦੌਰਾਨ ਡਿਜ਼ੀਟਾਈਜ਼ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮਾਹਿਰ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ ਜੋ ਇਹਨਾਂ ਦਿਵਿਆਂਗਜਨਾਂ ਵਿਅਕਤੀਆਂ ਦੀ ਮੌਕੋ ਉੱਤੇ ਹੀ ਅਸੈਸਮੈਂਟ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੇ ਜਿਹਨਾਂ ਦਿਵਿਆਂਗਜਨਾਂ ਨੇ ਯੂ.ਡੀ.ਆਈ.ਡੀ ਕਾਰਡ ਬਣਵਾਉਣਾ ਹੈ ਜਾਂ ਪੁਰਾਣੇ ਮੈਨੂਅੱਲ ਕਾਗਜੀ ਕਾਰਡਾਂ ਨੂੰ ਡਿਜੀਟਾਇਸ ਕਰਵਾਉਣਾ ਹੈ ਤਾਂ ਆਪਣੇ ਨਜਦੀਕੀ ਸਰਕਾਰੀ ਹਸਪਤਾਲ ਜਾਂ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਦੀ ਨਵੀਂ ਇਮਾਰਤ ਦੇ ਕਮਰਾ ਨੰਬਰ-8 ਵਿੱਚ ਜਾ ਕੇ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਬਿਨੈਕਾਰ ਆਪਣੇ ਨਾਲ ਅਧਾਰ ਕਾਰਡ, ਪਾਸਪੋਰਟ ਸਾਈਜ਼ ਤਾਜ਼ਾ ਫੋਟੋ ਆਦਿ ਦਸਤਾਵੇਜ਼ ਨਾਲ ਲਿਜਾਕੇ ਨੇੜੇ ਦੇ ਸੇਵਾ ਕੇਂਦਰ ਵਿੱਚ ਅਪਲਾਈ ਕਰਨ ਉਪਰੰਤ ਅਪਲਾਈ ਕੀਤਾ ਫਾਰਮ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ ਨਾਲ ਲੈ ਕੇ ਜਾਣ ਅਤੇ ਆਪਣਾ ਯੂ.ਡੀ.ਆਈ.ਡੀ ਕਾਰਡ ਬਣਵਾਉਣ । ਉਨ੍ਹਾਂ ਜਿਲ੍ਹੇ ਦੇ ਦਿਵਿਆਂਗਜਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਉਹ ਆਪਣੇ ਯੂ.ਡੀ.ਆਈ.ਡੀ ਕਾਰਡ ਜ਼ਰੂਰ ਬਣਵਾਉਣ ਤਾਂ ਜੋ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਵੱਖ-ਵੱਖ ਸਕੀਮਾਂ ਦਾ ਲਾਭ ਲਿਆ ਜਾ ਸਕੇ।