ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਕੈਂਪ

ਫਾਜ਼ਿਲਕਾ, 15 ਸਤੰਬਰ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਦੀ ਸੁਚਜੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਦੂਸ਼ਿਤ ਹੁੰਦਾ ਹੈ ਤੇ ਜਮੀਨ ਦੇ ਜ਼ਰੂਰੀ ਤੱਤ ਵੀ ਨਸ਼ਟ ਹੁੰਦੇ ਹਨ। ਬਲਾਕ ਫਾਜ਼ਿਲਕਾ ਦੇ ਪਿੰਡ ਅਭੁਨ ਵਿਚ ਖੇਤੀਬਾੜੀ ਵਿਭਾਸ ਅਫਸਰ ਸ਼ਿਫਾਲੀ ਕੰਬੋਜ ਅਤੇ ਹਰੀਸ਼ ਕੁਮਾਰ ਵਲੋਂ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਨਿਪਟਾਰੇ ਬਾਰੇ ਵਿਸਤਾਰਪੂਰਵਕ ਦਸਿਆ ਗਿਆ| ਝੋਨੇ ਦੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਨ ਲਈ ਨਵੀ ਤਕਨੀਕ ਸਰਫੈਸ ਸੀਡਰ ਬਾਰੇ ਵੀ ਦਸਿਆ ਗਿਆ|ਪਰਾਲੀ ਨੂੰ ਅੱਗ ਨਾ ਲੱਗਾ ਕੇ ਇਸਦੀ ਸਾਂਭ ਸੰਭਾਲ ਕਰਨ ਨਾਲ ਵਾਤਾਵਰਣ ਵੀ ਸਾਫ ਰਹੇਗਾ ਅਤੇ ਜਮੀਨ ਦੀ ਉਪਜੀਉ ਸ਼ਕਤੀ ਵੀ ਵਧੇਗੀ | ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਸੁਚਜੀ ਵਿਧੀ ਅਪਣਾਉਣ ਲਈ ਸਹਿਕਾਰਤਾ ਵਿਭਾਗ ਫਾਜ਼ਿਲਕਾ ਵਲੋ ਅਭੁੰਨ ਸਰਕਲ ਦੀਆ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਨੂੰ ਜਾਗਰੂਕ ਕੀਤਾ ਗਿਆ ਇਸ ਜਾਗਰੂਕਤਾ ਕੈਂਪ ਵਿੱਚ ਸ਼ਾਮਿਲ ਹੋਏ ਕਿਸਾਨ ਮੈਂਬਰਾਂ ਨੂੰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜ਼ਿਲਕਾ ਵਲੋ ਦਸਿਆ ਗਿਆ ਕਿ ਕਿਸਾਨਾਂ ਦੀ ਮੱਦਦ ਲਈ ਪੰਜਾਬ ਸਰਕਾਰ ਵਲੋ ਰਵਾਇਤੀ ਦਰਾਂ ਤੇ ਸਰਫੇਸ ਸੀਡਰ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਜ਼ਮੀਨ ਵਿੱਚ ਹੀ ਸੰਭਾਲ ਕੇ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਕਾਰਜ ਨੂੰ ਸਫਲ ਬਣਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ ਤਾ ਜੋ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ| ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜ਼ਿਲਕਾ, ਇਫਕੋ ਸੰਸਥਾ ਵਲੋਂ ਓਮ ਪ੍ਰਕਾਸ਼ ਪੂਨੀਆ ਅਤੇ ਸਰਕਲ ਅਭੁਨ ਦੀਆ ਖੇਤੀਬਾੜੀ ਸਭਾਵਾਂ ਦੇ ਸਕੱਤਰ ਵੀ ਹਾਜਰ ਸਨ।