ਭਵਾਨੀਗੜ੍ਹ ‘ਚ ਕਾਰ ਅਤੇ ਟਰੱਕ ਦੀ ਟੱਕਰ, ਟਰੱਕ ਡਰਾਈਵਰ ਜ਼ਖਮੀ

ਭਵਾਨੀਗੜ੍ਹ, 5 ਅਪ੍ਰੈਲ : ਭਵਾਨੀਗੜ੍ਹ ਦੇ ਨੈਸ਼ਨਲ ਹਾਈਵੇਅ ’ਤੇ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਕਾਰ ਸਵਾਰ ਵਾਲ-ਵਾਲ ਬਚ ਗਏ ਜਦਕਿ ਟਰੱਕ ਡਰਾਈਵਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਆ ਰਹੀ ਬ੍ਰੀਜ਼ਾ ਕਾਰ ਨੇ ਹਾਈਵੇਅ ‘ਤੇ ਪਏ ਟੋਏ ਤੋਂ ਬਚਣ ਲਈ ਬ੍ਰੇਕ ਲਗਾਈ ਤਾਂ ਗੱਡੀ ਆਪਣਾ ਸੰਤੁਲਨ ਗੁਆ ​​ਕੇ ਪਲਟ ਗਈ। ਇਸ ਦੌਰਾਨ ਪਿੱਛੇ ਤੋਂ ਆ ਰਹੇ ਟਰੱਕ ਨੇ ਵੀ ਬ੍ਰੇਕਾਂ ਲਗਾ ਦਿੱਤੀਆਂ ਅਤੇ ਉਹ ਵੀ ਹਾਈਵੇਅ ਦੇ ਦੂਜੇ ਪਾਸੇ ਪਲਟ ਗਿਆ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਉਕਤ ਕਾਰ ਚਾਲਕ ਦਾ ਕਹਿਣਾ ਹੈ ਕਿ ਉਹ ਮੌਤ ਦੇ ਮੂੰਹ ‘ਚੋਂ ਬਾਹਰ ਆ ਗਿਆ ਹੈ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।