ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੀ ਪਾਇਟ ਕੇਂਦਰ ਵਿਖੇ ਅੱਜ ਲਗਾਇਆ ਜਾਵੇਗਾ ਕੈਰੀਅਰ ਗਾਈਡੈਂਸ ਕੈਂਪ

ਫ਼ਤਹਿਗੜ੍ਹ ਸਾਹਿਬ, 28 ਨਵੰਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 29 ਨਵੰਬਰ ਨੂੰ ਸੀ ਪਾਇਟ ਕੈਂਪ ਸ਼ਹੀਦਗੜ੍ਹ ਵਿਖੇ ਕੈਰੀਅਰ ਗਾਈਡੈਂਸ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਭਾਰਤੀ ਫੌਜ ਤੇ ਪੈਰਾ ਮਿਲਟਰੀ ਫੋਰਸਿਜ ਵਿੱਚ ਭਰਤੀ ਹੋਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਲਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਉਥੇ ਹੀ ਪੜ੍ਹਾਈ ਤੋਂ ਬਾਅਦ ਆਪਣਾ ਕੈਰੀਅਰ ਬਣਾਉਣ ਲਈ ਵੀ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਬੇਰੋਜ਼ਗਾਰ ਨੌਜਵਾਨ ਆਪਣੇ ਪੈਰ੍ਹਾਂ ਤੇ ਖੜੇ ਹੋ ਕੇ ਆਪਣਾ ਆਰਥਿਕ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਰੀਅਰ ਗਾਈਡੈਂਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੌਕਰੀਆਂ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਵੀ ਜੁਆਇਨ ਕੀਤਾ ਜਾ ਸਕਦਾ ਹੈ।