ਜਗਰਾਓ ਪੁਲਿਸ ਵੱਲੋਂ ਬਲਜਿੰਦਰ ਸਿੰਘ ਤੇ ਬਲਾਤਕਾਰ ਦਾ ਕੇਸ ਦਰਜ

ਜਗਰਾਉਂ 2 ਸਤੰਬਰ 2024 : ਅਖਾੜਾ ਨਹਿਰ 'ਤੇ ਸਥਿਤ ਇੱਕ ਗੁਰੂ 'ਚ ਸੇਵਾਦਾਰ ਬਲਜਿੰਦਰ ਸਿੰਘ ਤੇ ਜਗਰਾਓ ਪੁਲਿਸ ਵੱਲੋਂ ਬਲਾਤਕਾਰ ਦਾ ਕੇਸ ਦਰਜ ਕਰਕੇ ਗ੍ਰਿਫਤਾਰ ਕਰਲਿਆ ਹੈ। ਪੁਲਿਸ ਨੇ ਬਾਬੇ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਲਿਆ ਹੈ। ਸਵੇਰ ਤੋਂ ਹੀ ਸੋਸ਼ਲ ਮੀਡੀਆ ਉੱਪਰ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਵੱਲੋਂ ਕੀਤੇ ਖੁਲਾਸੇ ਦੀ ਵੀਡੀਓ ਅੱਗ ਦੀ ਤਰਾਂ ਫੈਲ ਗਈ। ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਨੇ ਸੋਸ਼ਲ ਮੀਡੀਆ ਉੱਪਰ ਲਾਈਵ ਹੋਕੇ ਦੱਸਿਆ ਕਿ ਅਖਾੜਾ ਨਹਿਰ ਪੁੱਲ ਤੇ ਸਥਿਤ ਗੁਰਦੁਆਰਾ ਚਰਨਘਾਟ ਦੇ ਬਾਬੇ ਬਲਜਿੰਦਰ ਸਿੰਘ ਨੇ ਇੱਕ ਔਰਤ ਨਾਲ ਉਸਦੀ ਮਰਜ਼ੀ ਦੇ ਖਿਲਾਫ ਸਰੀਰਕ ਸਬੰਧ ਬਣਾਏ। ਪੀੜਤਾ ਨੇ ਦੱਸਿਆ ਕਿ ਬਾਬਾ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਰੀਰਕ ਸੰਬੰਧ ਬਣਾਉਂਦਾ ਆ ਰਿਹਾ ਸੀ। ਪੀੜਤਾਂ ਨੇ ਇਸ ਮਾਮਲੇ ਵਿੱਚ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰਵਾਇਆ। ਪੁਲਿਸ ਨੇ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਕੇ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਸਿਟੀ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬਾਬਾ ਬਲਜਿੰਦਰ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਲਿਆ ਹੈ ਰਿਮਾਂਡ ਤੋਂ ਬਾਅਦ ਬਾਬੇ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।