ਸਿਹਤ ਵਿਭਾਗ ਵੱਲੋਂ ਪਿੰਡ ਫਰਵਾਹੀ ਵਿਖੇ ਮੋਤੀਆ ਮੁਕਤ ਅਭਿਆਨ ਅੱਖਾਂ ਦੀ ਜਾਂਚ ਕੈਂਪ 30 ਨਵੰਬਰ ਨੂੰ: ਸਿਵਲ ਸਰਜਨ ਬਰਨਾਲਾ

ਬਰਨਾਲਾ, 28 ਨਵੰਬਰ : ਸਿਹਤ ਵਿਭਾਗ ਵੱਲੋਂ ਮੋਤੀਆ ਬਿੰਦ ਵਿਰੁੱਧ ਵਿੱਢੀ ਮੁਹਿੰਮ ਤਹਿਤ  ਮਿਤੀ 30 ਨਵੰਬਰ ਦਿਨ ਵੀਰਵਾਰ ਨੂੰ ਘੋੜਾ ਚੌਂਕ ਧਰਮਸਾਲਾ ਫਰਵਾਹੀ ਵਿਖੇ ਵਿਸ਼ੇਸ਼ ਜਾਂਚ  ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਹਨਾਂ ਵਿਸੇਸ ਕੈਂਪਾਂ ਵਿੱਚ ਘੱਟ ਨਜ਼ਰ ਵਾਲੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਮੋਤੀਆ ਬਿੰਦ ਤੋਂ ਪੀੜਤ ਵਿਅਕਤੀਆਂ ਦੇ ਸਿਵਲ ਹਸਪਤਾਲ ਬਰਨਾਲਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਅਪ੍ਰੇਸ਼ਨ ਕੀਤੇ ਜਾ ਰਹੇ ਹਨ। ਡਾ. ਔਲ਼ਖ ਨੇ ਕਿਹਾ ਕਿ ਇਹ ਕੈਂਪ ਨੋਡਲ ਅਫਸਰ ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਬਰਨਾਲਾ ਅਤੇ   ਡਾ. ਸਤਵੰਤ ਸਿੰਘ ਔਜਲਾ ਐਸ. ਐਮ. ਓ. ਧਨੌਲਾ ਦੀ ਅਗਵਾਈ ਤੇ ਸਰਪੰਚ ਨਰਿੰਦਰ ਕੁਮਾਰ ਸਰਮਾ ਗ੍ਰਾਮ ਪੰਚਾਇਤ ਫਰਵਾਹੀ, ਸਰਪੰਚ ਤੇਜਾ ਸਿੰਘ ਗ੍ਰਾਮ ਪੰਚਾਇਤ ਪਿੰਡ ਰਾਜਗੜ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅੱਖਾਂ ਦੇ ਮਾਹਿਰ ਡਾਕਟਰ ਅਮੋਲਦੀਪ ਕੌਰ ਅਤੇ ਕਰਮਜੀਤ ਸਿੰਘ ਅਪਥਾਲਮਿਕ ਅਫ਼ਸਰ ਵੱਲੋਂ ਕੈਂਪ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਪੀੜਤ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਸਿਵਲ ਹਸਪਤਾਲ ਬਰਨਾਲਾ ਵਿਖੇ ਕੀਤੇ ਜਾਣਗੇ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ  ਵੱਲੋਂ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।ਸਿਹਤ ਵਿਭਾਗ ਬਰਨਾਲਾ ਵੱਲੋਂ ਇਲਾਕੇ ਦੀਆਂ ਪੰਚਾਇਤਾਂ, ਧਾਰਮਿਕ ਸੰਸਥਾਵਾਂ,ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਦਾ ਇਸ ਮੁਹਿੰਮ ਵਿੱਚ ਵਿਸ਼ੇਸ਼ ਯੋਗਦਾਨ ਹੈ ਇਸ ਲਈ ਭਲਾਈ ਦੇ ਇਸ ਕੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ।ਇਸ ਸਮੇਂ ਬਲਰਾਜ ਸਿੰਘ ਬਲਾਕ ਐਕਸਟੈਨਸਨ ਐਜੂਕੇਟਰ, ਜਗਰਾਜ ਸਿੰਘ ਸਿਹਤ ਸੁਪਰਵਾਇਜਰ ਅਤੇ ਮਨਦੀਪ ਕੁਮਾਰ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ ।