ਕੇਂਦਰ ਸਰਕਾਰ ਦੇਸ਼ ਦੀਆਂ ਸਵਿੰਧਾਨਕ ਸੰਸਥਾਵਾਂ ਦਾ ਇਸਤੇਮਾਲ ਆਪਣੇ ਨਿਜੀ ਹਿੱਤਾਂ ਲਈ ਕਰ ਰਹੀ ਹੈ : ਮੇਜਰ ਸਿੰਘ ਮੁੱਲਾਂਪੁਰ 

ਰਾਏਕੋਟ, 02 ਅਪਰੈਲ (ਚਮਕੌਰ ਸਿੰਘ ਦਿਓਲ) : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੀਆਂ ਸਵਿੰਧਾਨਕ ਸੰਸਥਾਵਾਂ ਦਾ ਇਸਤੇਮਾਲ ਆਪਣੇ ਨਿਜੀ ਹਿੱਤਾਂ ਲਈ ਕਰ ਰਹੀ ਹੈ, ਜਿਸ ਕਾਰਨ ਦੇਸ਼ ਦੀਆਂ ਇੰਨ੍ਹਾਂ ਸਵਿੰਧਾਨਕ ਸੰਸਥਾਵਾਂ ਦੀ ਭਰੋਸਯੋਗਤਾ ਲਗਾਤੈਾਰ ਹੇਠਾਂ ਜਾ ਰਹੀ ਹੈ, ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਅੱਜ ਸਥਾਨਕ ਕਾਂਗਰਸ ਕਮੇਟੀ ਦਫਤਰ ਵਿੱਚ ਰਾਏਕੋਟ ਬਲਾਕ ਦੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵੀ ਮੀਟਿੰਗ ਵਿੱਚ ਮੌਜ਼ੂਦ ਸਨ। ਪ੍ਰਧਾਨ ਮੁੱਲਾਪੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀ.ਜੇ.ਪੀ. ਸਰਕਾਰ ਸੰਵਿਧਾਨਿਕ ਸੰਸਥਾਵਾਂ ਦਾ ਗਲਤ ਇਸਤੇਮਾਲ ਕਰ ਰਹੀ ਹੈ ਸਾਰੀਆ ਸੰਵਿਧਾਨਿਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਜੇ ਕੋਈ ਵਿਅਕਤੀ ਭਾਜਪਾ ਨੂੰ ਸਵਾਲ ਕਰਦਾ ਹੈ। ਭਾਜਪਾ ਉਸ ਨੂੰ ਮੋਚੀ ਸਮਝੀ ਸਾਜਿਸ਼ ਤਹਿਤ ਵੱਖ-ਵੱਖ ਏਜੰਸੀਆਂ ਦਾ ਅਤੇ ਸੰਵਿਧਾਨਿਕ ਸੰਸਥਾਵਾਂ ਦਾ ਗਲਤ ਇਸਤੇਮਾਲ ਕਰਕੇ ਡਰਾ ਧਮਕਾ ਕੇ ਚੁੱਪ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਗੌਤਮ ਅਡਾਨੀ ਮਾਮਲੇ ’ਚ ਸੰਸਦ ’ਚ ਉਠਾਏ ਗਏ ਮੁੱਦੇ ਤੋਂ ਡਰ ਕੇ ਭਾਜਪਾ ਵਲੋਂ ਇੱਕ ਸੋਚੀ ਸਮਝੀ ਸਾਜਿਸ ਤਹਿਤ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਖਤਮ ਕਰਵਾਈ ਗਈ ਹੈ ਤਾਂ ਜੋ ਆਡਾਨੀ ਦਾ ਮੁੱਦਾ ਸੰਸਦ ਵਿੱਚ ਨਾਂ ਉਠਾਇਆ ਜਾ ਸਕੇ। ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁਲਾਂਪੁਰ ਨੇ ਕਿਹਾ ਕਿ  ਇਸ ਮਾਮਲੇ ਦੇ ਸਬੰਧ ’ਚ 3 ਅਪ੍ਰੈਲ ਨੂੰ ਲੁਧਿਆਣਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਪੰਜਾਬ ਕਾਂਗਰਸ ਕਮੇਟੀ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਉਨ੍ਹਾਂ ਕਾਂਗਰਸੀ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਇਸ ਰੋਸ਼ ਪ੍ਰਦਰਸ਼ਨ ਸ਼ਮੂਲੀਅਤ ਕਰਨ। ਇਸ ਮੌਕੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਨੂੰ ਭਰੋਸਾ ਦਵਾਇਆ ਗਿਆ ਕਿ ਰਾਏਕੋਟ ਹਲਕੇ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਇਸ ਰੋਸ ਧਰਨੇ ਵਿੱਚ ਸ਼ਮੂਲੀਅਤ ਕਰਨਗੇ।  ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਏਬੰਤ ਜੈਨ, ਵਿਦੋਨ ਜੈਨ (ਪੁਜਾਰੀ ਫੀਡ), ਸੁਮਨਦੀਪ ਸਿੰਘ ਦੀਪਾ, ਅਮਰਜੀਤ ਸਿੰਘ ਨੰਬਰਦਾਰ, ਜੋਗਿੰਦਰਪਾਲ ਜੱਗੀ ਮੱਕੜ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਸਰਪੰਚ ਮੇਜਰ ਸਿੰਘ ਧੂਰਕੋਟ, ਸਰਪੰਚ ਹਰਪ੍ਰੀਤ ਸਿੰਘ ਬੋਪਾਰਾਏ ਖੁਰਦ, ਸਰਪੰਚ ਸੁਖਦੇਵ ਸਿੰਘ ਸਿਵੀਆ, ਸਰਪੰਚ ਭੁਪਿੰਦਰ ਕੌਰ ਬੁਰਜ਼ ਹਰੀ ਸਿੰਘ, ਸੰਦੀਪ ਸਿੰਘ ਸਿੱਧੂ ਜੌਹਲਾਂ, ਕਮਲ ਬੁੱਟਰ ਨੱਥੋਵਾਲ, ਬਲਜੀਤ ਸਿੰਘ ਹਲਵਾਰਾ, ਨੀਲਕਮਲ ਸ਼ਰਮਾਂ, ਸਤਪਾਲ ਸਿੰਘ, ਵਿੱਕੀ ਰਾਏਕੋਟ, ਇਕਬਾਲ ਸਿੰਘ ਗੁਲਾਬ ਫੇਰੂਰਾਈਂ, ਦਲੀਪ ਸਿੰਘ ਛਿੱਬਰ, ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਤੋਂ ਇਲਾਵਾ ਵੱਡੀ ਗਿਣਤੀ ’ਚ ਪੰਚ ਸਰਪੰਚ ਹਾਜ਼ਰ ਸਨ।