ਮੁੱਖ ਖੇਤੀਬਾੜੀ ਅਫਸਰ ਨੇ ਪਰਾਲੀ ਸੰਭਾਲ ਮੁਹਿੰਮ ਸਬੰਧੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ

ਫਰੀਦਕੋਟ 04 ਅਕਤੂਬਰ : ਝੋਨੇ ਅਤੇ ਬਾਸਮਤੀ ਦੀ ਵਾਢੀ ਦਾ ਸੀਜਨ ਸ਼ੁਰੂ ਹੋ ਚੁੱਕਾ ਹੈ। ਇਸ ਵਾਰ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨਿਤ ਕੁਮਾਰ ਵੱਲੋਂ ਸਖਤ ਹਦਾਇਤ ਹੈ, ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਹੀਂ ਦਿੱਤੀ ਜਾਵੇਗੀ। ਇਸੇ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਨੇ ਮਿੰਨੀ ਸਕੱਤਰੇਤ ਫਰੀਦਕੋਟ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ। ਡਾ. ਗਿੱਲ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਇਕ ਹਫਤੇ ਲਈ ਪਰਾਲੀ ਨੂੰ ਸਾੜ੍ਹਨ ਵਿਰੁੱਧ ਹੋਕਾ ਦਿੰਦੀਆਂ ਫਰੀਦਕੋਟ ਜਿਲ੍ਹੇ ਦੇ ਸਾਰੇ 171 ਪਿੰਡਾਂ ਦਾ ਸਫਰ ਤੈਅ ਕਰਨਗੀਆਂ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਕਿਸਾਨ ਵੀਰ ਪਰਾਲੀ ਸਾੜ੍ਹਨ ਦੇ ਨੁਕਸਾਨਾਂ ਨੂੰ ਦੇਖਦੇ ਹੋਏ ਪਰਾਲੀ ਨਹੀਂ ਸਾੜ੍ਹਨਗੇ।