ਮੁੱਖ ਮੰਤਰੀ ਭਗਵੰਤ ਮਾਨ ਰੋਜਾਨਾ ਕਰ ਰਹੇ ਇਤਿਹਾਸਕ ਫੈਸਲੇ: ਵਿਧਾਇਕ ਰਾਏ

  • ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ
  • ਰਜਿਸਟਰੀਆਂ ਬਣਾਉਣ ਲਈ ਐਨ ਓ ਸੀ ਵਾਪਸ ਲੈਣ ਦਾ ਫੈਸਲਾ ਇਤਿਹਾਸਕ
  • ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ

ਫਤਿਹਗੜ੍ਹ ਸਾਹਿਬ 7 ਫਰਵਰੀ : ਜਦੋਂ ਤੋਂ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ ਜੋ ਕਿ 70 ਸਾਲ ਵਿੱਚ ਕਿਸੇ ਸਿਆਸੀ ਪਾਰਟੀ ਨੇ ਨਹੀਂ ਕੀਤੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਨਾਂ ਨੂੰ ਸਰਕਾਰੀ ਦਫਤਰਾਂ ਦੇ ਜਿਹੜੇ ਨਹੀਂ ਮਾਰਨੇ ਪੈਣਗੇ ਸਗੋਂ ਸਰਕਾਰੀ ਦਫਤਰ ਉਹਨਾਂ ਤੱਕ ਪਹੁੰਚਣਗੇ ਅਤੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ  ਲਗਾਉਣੇ ਸ਼ੁਰੂ ਕੀਤੇ ਹਨ ਜੋ ਕਿ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਰਜਿਸਟਰੀਆਂ ਬਣਾਉਣ ਮੌਕੇ ਵੱਖ ਵੱਖ ਤਰ੍ਹਾਂ ਦੀਆਂ ਐਨਓਸੀ ਵਾਪਸ ਲੈਣ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨਓਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹਈਆ ਕਰਵਾਈਆਂ ਜਾਣਗੀਆਂ। ਵਿਧਾਇਕ ਰਾਏ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।