ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਬਚਿਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਕਰਵਾਇਆ ਜਾਣੂੰ

ਫਾਜ਼ਿਲਕਾ, 11 ਮਾਰਚ : ਪਿੰਡ ਝੁੱਗੇ ਮਹਿਤਾਬ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾ—ਨਿਰਦੇਸ਼ਾ ਤਹਿਤ ਜ਼ਿਲੇ੍ਹ ਅੰਦਰ ਚਲਾਏ ਜਾ ਰਹੇ ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਵੱਲੋਂ ਸਿੱਖੋ ਤੇ ਵੱਧੋ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਝੁੱਗੇ ਮਹਿਤਾਬ ਸਿੰਘ ਵਿਖੇ ਸਕੂਲੀ ਬੱਚਿਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਈ ਸਾਨੂੰ ਛੁੰਦਾ ਹੈ ਤਾਂ ਸਾਨੂੰ ਉਸਦੇ ਛੂਹਣ ਤੋਂ ਅਹਿਸਾਸ ਹੋਣਾ ਚਾਹੀਦਾ ਹੈ ਕਿ ਉਹ ਗੁੱਡ ਹੈ ਜਾਂ ਬੈਡ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਾਂ ਨੂੰ ਕੁਝ ਗਲਤ ਲਗਦਾ ਹੈ ਤਾਂ ਇਸ ਸਬੰਧੀ ਆਪਣੇ ਮਾਤਾ—ਪਿਤਾ ਨਾਲ ਗਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਮਾਤਾ—ਪਿਤਾ ਤੋਂ ਕੋਈ ਗੱਲ ਲੁਕਾਉਣੀ ਨਹੀਂ ਚਾਹੀਦੀ। ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਗੁੱਡ ਟੱਚ, ਬੈਡ ਟੱਚ, ਬਾਲ ਸ਼ੋਸ਼ਣ ਅਤੇ ਬਾਲ ਮਜ਼ਦੂਰੀ ਸਬੰਧੀ ਵੀਡਿਓ ਦਿਖਾ ਕੇ ਬਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਸਕੂਲੀ ਸਟਾਫ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਸਕੂਲ ਵਿੱਚ ਕੋਈ ਅਨਾਥ ਜਾਂ ਸਿੰਗਲ ਪੇਰੈਂਟਸ ਬੱਚਾ ਹੈ ਤਾਂ ਉਸਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ 4000 ਰੁਪਏ ਪ੍ਰਤੀ ਮਹੀਨਾ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਰਜਿੰਦਰ ਕੁਮਾਰ, ਰੰਜਨਾ ਰਾਣੀ, ਸੁਨੀਤਾ ਰਾਣੀ, ਸੰਤੋਸ਼ ਰਾਣੀ, ਹੀਨਾ ਰਾਜਦੇਵ, ਸੰਦੀਪ ਕੁਮਾਰ, ਵਿਜੈ ਕੁਮਾਰ, ਚੰਨਾ ਸਿੰਘ, ਕੁਲਵੰਤ ਸਿੰਘ, ਸੁਮਨ ਰਾਣੀ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕਰਮਚਾਰੀ ਰੁਪਿੰਦਰ ਸਿੰਘ, ਨਿਸ਼ਾਨ ਸਿੰਘ ਹਾਜ਼ਰ ਸਨ।