ਥੈਲੇਸੀਮੀਆ ਬਿਮਾਰੀ ਤੋਂ ਪੀੜ੍ਹਤ ਬਚਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

  • ਡਿਪਟੀ ਕਮਿਸ਼ਨਰ ਨੇ ਪੀੜ੍ਹਤ ਬਚਿਆਂ ਨੂੰ ਹਰ ਹੀਲੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਦਵਾਇਆ ਵਿਸ਼ਵਾਸ

ਫਾਜ਼ਿਲਕਾ, 27 ਸਤੰਬਰ : ਥੈਲੇਸੀਮੀਆ ਬਿਮਾਰੀ ਤੋਂ ਪੀੜ੍ਹਤ ਬਚਿਆਂ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ ਜਿਸ *ਤੇ ਉਨ੍ਹਾਂ ਨੇ ਜਲਦ ਇਸਦਾ ਹਲ ਕਰਨ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੂੰ ਆਪਣੀ ਮੁਸ਼ਕਿ ਬਾਰੇ ਜਾਣੂੰ ਕਰਵਾਉਂਦੇ ਹੋਏ ਬਚਿਆਂ ਨੇ ਦੱਸਿਆ ਕਿ ਥੈਲੇਸੀਮਆ ਪੀੜ੍ਹਤ ਬਚਿਆਂ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਚ ਹੀ ਲੋੜੀਂਦੀਆਂ ਦਵਾਈਆਂ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜ਼ੋ ਬਲਡ ਲਗਵਾਉਣ ਜਾਂ ਦਵਾਈ ਆਦਿ ਲਈ ਕਿਸੇ ਦੂਸਰੇ ਸ਼ਹਿਰ ਨਾ ਜਾਣਾ ਪਵੇ। ਇਸ ਤੋਂ ਇਲਾਵਾ ਹਸਪਤਾਲ ਵਿਖੇ ਥੈਲੇਸੀਮਆ ਪੀੜ੍ਹਤ ਬਚਿਆਂ ਲਈ ਸਪੈਸ਼ਲ ਵਾਰਡ ਚਾਲੂ ਹਾਲਤ ਵਿਚ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਸਿਹਤ ਸਹੂਲਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਤੇ ਹਸਪਤਾਲਾਂ ਵਿਖੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਬਚਿਆਂ ਨੂੰ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਵਿਖੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਥੈਲੇਸੀਮੀਆ ਨਾਲ ਪੀੜਤਾਂ ਲਈ ਸਿਵਲ ਹਸਪਤਾਲ ਵਿਖੇ ਹਰ ਤਰ੍ਹਾਂ ਨਾਲ ਲੋੜੀਂਦੀਆਂ ਦਵਾਈਆਂ ਅਤੇ ਮਸ਼ੀਨਾਂ ਸਥਾਪਿਤ ਕਰਨ ਦੇ ਨਾਲ—ਨਾਲ ਸਟਾਫ ਨਿਯੁਕਤ ਕੀਤਾ ਜਾਵੇ ਤਾਂ ਜ਼ੋ ਬਚਿਆਂ ਨੂੰ ਦੂਸਰੇ ਸ਼ਹਿਰਾਂ ਵਿਚ ਨਾ ਜਾਣਾ ਪਵੇ, ਇਥੇ ਹੀ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ।