ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਖੇੜਾ ਦੀ ਕੀਤੀ ਚੈਕਿੰਗ

  • ਮਰੀਜ਼ਾ ਨੂੰ ਸਿਹਤ ਸਹੂਲਤਾਂ ਦੇਣ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ : ਸਿਵਲ ਸਰਜਨ

ਫਤਿਹਗੜ੍ਹ ਸਾਹਿਬ, 11 ਅਕਤੂਬਰ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਮਿਊਨਿਟੀ ਹੈਲਥ ਸੈਂਟਰ ਖੇੜਾ ਦੀ ਅਚਨਚੇਤ ਚੈਕਿੰਗ ਕੀਤੀ ਇਸ ਚੈਕਿੰਗ ਦੌਰਾਨ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਾਕੇਸ਼ ਬਾਲੀ ਅਤੇ ਸਮੂਹ ਸਟਾਫ ਹਾਜ਼ਰ ਸੀ। ਸਿਵਲ ਸਰਜਨ ਨੇ ਇਸ ਮੌਕੇ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉਨ੍ਹਾਂ ਹਸਪਤਾਲ ਦੇ ਜਨਰਲ ਵਾਰਡ, ਐਮਰਜੈਸੀ ਵਾਰਡ, ਜੱਚਾ ਬੱਚਾ ਵਾਰਡ, ਆਦਿ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਦਾਖਲ ਮਰੀਜ਼ਾ ਦਾ ਹਾਲ ਚਾਲ ਪੁੱਛਿਆ। ਸਿਵਲ ਸਰਜਨ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਸਿਹਤ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਲਾਭ ਲੈਣ। ਇਸ ਮੌਕੇ ਉਨ੍ਹਾਂ ਸੀ.ਐਚ.ਸੀ. ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾ ਨੂੰ ਲੋੜੀਦੀਆਂ ਸਿਹਤ ਸਹੂਲਤਾਂ ਮੁਹੱਇਆ ਕਰਨ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ ਤੇ ਚੰਗਾ ਵਿਵਹਾਰ ਕੀਤਾ ਜਾਵੇ ਅਤੇ ਸਮੂਹ ਸਟਾਫ ਨੂੰ ਸਮੇਂ ਦਾ ਪਾਬੰਧ ਰਹਿਣ ਦੀ ਸਖ਼ਤ ਹਦਾਇਤ ਕੀਤੀ।ਇਸ ਮੌਕੇ ਉਨ੍ਹਾਂ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਈ ਜਾਵੇ ਤਾਂ ਜੋ ਉਨ੍ਹਾਂ ਨਾ ਰਿਕਾਰਡ ਡਿਜਿਟਲ ਤਰੀਕੇ ਨਾਲ ਸੇਫ ਰੱਖਿਆ ਜਾ ਸਕੇ ਅਤੇ ਹਰੇਕ ਲਾਭਪਾਤਾਰੀ ਦਾ ਆਯੂਸ਼ਮਾਨ ਕਾਰਡ ਬਣਾਇਆ ਜਾਵੇ।