ਮੋਹਾਲੀ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਬਦਮਾਸ਼ ਔਡੀ ਕਾਰ ਛੱਡ ਹੋਏ ਫਰਾਰ

ਮੋਹਾਲੀ, 26 ਨਵੰਬਰ : ਅੰਮ੍ਰਿਤਸਰ ਤੋਂ ਔਡੀ ਖੋਹ ਕੇ ਆ ਰਹੇ ਸਨ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ, ਕਾਰ ਛੱਡ ਕੇ ਭੱਜ ਗਿਆ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਪਿੰਡ ਬੜਮਾਜਰਾ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ 'ਤੇ ਛੱਡ ਕੇ ਫਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ। ਅੰਮ੍ਰਿਤਸਰ ਦੇ ਪੌਸ਼ ਇਲਾਕੇ ਮਜੀਠਾ ਰੋਡ 'ਤੇ ਸ਼ਨੀਵਾਰ ਅੱਧੀ ਰਾਤ ਨੂੰ ਲੁਟੇਰੇ ਗੋਲੀਆਂ ਚਲਾ ਕੇ ਡਾਕਟਰ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ। ਕੇਡੀ ਹਸਪਤਾਲ ਦਾ ਇਕ ਪਰਿਵਾਰਕ ਮਿੱਤਰ ਡਾਕਟਰ ਤਰਨ ਬੇਰੀ ਆਪਣੀ ਔਡੀ ਵਿੱਚ ਕੇਡੀ ਦੀ ਪਤਨੀ ਨੂੰ ਛੱਡਣ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਪਿੱਛਾ ਕਰ ਰਹੇ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਡਰ ਦੇ ਮਾਰੇ ਡਾਕਟਰ ਨੇ ਕਾਰ ਰੋਕ ਲਈ ਤੇ ਕਾਰ ਲੈ ਕੇ ਦੋਸ਼ੀ ਫਰਾਰ ਹੋ ਗਏ।