ਨੌਜਵਾਨਾਂ ਨੂੰ ਵੱਖ-ਵੱਖ ਫੋਰਸਾਂ ਵਿੱਚ ਭਰਤੀ ਹੋਣ ਦੀ ਮੁਫਤ ਸਿਖਲਾਈ ਦੇਣ ਵਾਸਤੇ ਸੀ-ਪਾਇਟ ਕੇਂਦਰ ਵਿਖੇ ਕਲਾਸਾਂ ਸ਼ੁਰੂ

ਫ਼ਤਹਿਗੜ੍ਹ ਸਾਹਿਬ, 14 ਸਤੰਬਰ : ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਰੋਪੜ ਜ਼ਿਲ੍ਹੇ ਦੀ ਤਹਿਸੀਲ ਚਮਕੌਰ ਸਾਹਿਬ, ਜ਼ਿਲ੍ਹਾ ਮੋਹਾਲੀ ਦੀ ਤਹਿਸੀਲ ਮੋਹਾਲੀ ਅਤੇ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਖੰਨਾਂ ਦੇ ਨੌਜਵਾਨਾਂ ਨੂੰ ਭਵਿੱਖ ਵਿੱਚ ਪੰਜਾਬ ਪੁਲਿਸ, ਦਿੱਲੀ ਪੁਲਿਸ, ਫੌਜ, ਪੈਰਾ ਮਿਲਟਰੀ ਫੋਰਸਿਜ਼ ਅਤੇ ਹੋਰ ਫੋਰਸਾਂ ਵਿੱਚ ਭਰਤੀ ਹੋਣ ਦੇ ਯੋਗ ਬਣਾਉਣ ਲਈ ਮੁਫਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਉਕਤ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਦੇ ਟਰੇਨਿੰਗ ਅਫਸਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਮੁਫਤ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਲਿਖਤੀ ਤੇ ਸਰੀਰਕ ਟੈਸਟ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆ ਅਤੇ ਆਪਣੀਆਂ ਦੋ ਪਾਸਪੋਰਟ ਸਾਇਜ਼ ਦੀਆਂ ਫੋਟੋਆਂ ਲੈ ਕੇ ਸ਼ਹੀਦਗੜ੍ਹ ਦੇ ਸੀ-ਪਾਇਟ ਕੇਂਦਰ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਰਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਤੇ ਖਾਣਾ ਮੁਫਤ ਦਿੱਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰ: 98033-69068 ਅਤੇ 93167-13000 ਤੇ ਸੰਪਰਕ ਕੀਤਾ ਜਾ ਸਕਦਾ ਹੈ।