ਬਰਸਾਤੀ ਸੀਜ਼ਨ ਤੋਂ ਪਹਿਲਾਂ ਸਰਹਿੰਦ ਚੋਅ ਅਤੇ ਨਾਲਿਆਂ ਦੀ ਸਫਾਈ ਹੋਵੇਗੀ ਮੁਕੰਮਲ : ਰਾਏ

  • ਪੰਜਾਬ ਸਰਕਾਰ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਸਫਾਈ ਦਾ ਕੰਮ
  • ਵਿਧਾਇਕ ਰਾਏ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ 

ਫ਼ਤਹਿਗੜ੍ਹ ਸਾਹਿਬ, 22 ਜੂਨ 2024 : ਆਉਣ ਵਾਲੇ ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਰਹਿੰਦ ਚੋਅ ਸਮੇਤ ਡਰੇਨਾਂ ਤੇ ਨਾਲਿਆਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਸੰਭਾਵੀ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ  ਸਰਹਿੰਦ ਚੋਅ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਸਰ ਡਰੇਨਾਂ ਤੇ ਨਾਲਿਆਂ ਵਿੱਚ ਉਗੀ ਘਾਹ-ਬੂਟੀ ਕਾਰਨ ਪਾਣੀ ਖੜ੍ਹਾ ਹੋ ਜਾਂਦਾ ਹੈ ਜਿਸ ਕਾਰਨ ਪਾਣੀ ਦੀ ਵਹਾਅ ਵਿਚ ਦਿੱਕਤ ਆਉਂਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੀ ਰਾਏ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਹਿੰਦ ਚੋਅ ਦੀ ਸਫ਼ਾਈ ਲਈ 35 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ ਤਾਂ ਜੋ ਬਰਸਾਤੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਇਸਦੀ ਮੁਕੰਮਲ ਸਫ਼ਾਈ ਹੋ ਸਕੇ।  ਓਹਨਾ ਕਿਹਾ ਕਿ ਲੋਕਾਂ ਨੁੰ ਬਿਹਤਰ ਸਹੂਲਤਾਂ ਦੇਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਭਾਵੀ ਹੜ੍ਹਾਂ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਵੀ ਲੋੜ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਾਰਜਸਾਧਕ ਅਫਸਰ ਨੂੰ  ਕਿਹਾ ਕਿ ਪੁਲੀਆਂ ਤੇ ਨਾਲਿਆਂ ਦੀ ਬਾਕੀ ਰਹਿੰਦੀ ਸਾਫ ਸਫਾਈ ਕਰਵਾਈ  ਜਾਵੇ ਅਤੇ ਜਿਥੇ ਕਿਤੇ ਵੀ ਘਾਹ ਬੂਟੀ ਖੜ੍ਹੀ ਹੈ ਉਸ ਨੂੰ ਬਾਹਰ ਕਢਵਾਇਆ ਜਾਵੇ ਕਿਉਂਕਿ ਘਾਹ-ਬੂਟੀ ਕਾਰਨ ਬਰਸਾਤ ਦਾ ਪਾਣੀ ਖੜਾ ਹੋ ਜਾਂਦਾ ਹੈ ਜੋ ਕਿ ਸੰਭਾਵੀਂ ਹੜ੍ਹਾਂ ਦਾ ਕਾਰਨ ਬਣਦੀ ਹੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਬਰਸਾਤੀ ਮੌਸਮ ਤੋਂ ਪਹਿਲਾਂ ਸਾਫ ਸਫਾਈ ਦਾ ਕੰਮ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ  ਰਮੇਸ਼ ਕੁਮਾਰ ਸੋਨੂੰ, ਦੀਪਕ ਬਾਤਿਸ਼, ਪਵੇਲ ਹਾਂਡਾ, ਰਾਜੇਸ਼ ਉੱਪਲ, ਸਬੰਧਤ ਵਿਭਾਗਾਂ ਦੇ ਵੱਖ ਵੱਖ ਅਧਿਕਾਰੀ ਮੌਜੂਦ ਸਨ