ਪਾਵਰ ਗਰਿੱਡ ਮਾਲੇਰਕੋਟਲਾ ਵੱਲੋਂ "ਸਵੱਛਤਾ ਹੀ ਸੇਵਾ" ਪ੍ਰੋਗਰਾਮ ਤਹਿਤ ਸਫ਼ਾਈ ਅਭਿਆਨ ਦਾ ਆਯੋਜਨ

  • ਸਫ਼ਾਈ ਅਭਿਆਨ ਤਹਿਤ ਪਿੰਡ ਦੁਲਮਾ ਨੂੰ ਜਾਣ ਵਾਲੀ ਸੜਕ ਅਤੇ ਇਸ ਦੇ ਕਿਨਾਰਿਆਂ ਸਾਫ਼ ਸਫ਼ਾਈ ਕੀਤੀ

ਮਾਲੇਰਕੋਟਲਾ 01 ਅਕਤੂਬਰ : ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ  ਦੇ ਡਿਪਟੀ ਜਨਰਲ ਮੈਂਨੇਜਰ  ਇੰਜ. ਮਨਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ "ਸਵੱਛਤਾ ਹੀ ਸੇਵਾ" ਪ੍ਰੋਗਰਾਮ ਤਹਿਤ ਪਾਵਰ ਗਰਿੱਡ ਮਾਲੇਰਕੋਟਲਾ ਦੇ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ  ਸਫ਼ਾਈ ਅਭਿਆਨ ਦਾ ਆਯੋਜਨ ਕੀਤਾ ਗਿਆ।  ਇਸ ਸਫ਼ਾਈ ਅਭਿਆਨ ਤਹਿਤ ਪਿੰਡ ਦੁਲਮਾ ਨੂੰ ਜਾਣ ਵਾਲੀ ਸੜਕ ਅਤੇ ਇਸ ਦੇ ਕਿਨਾਰਿਆਂ ਸਾਫ਼ ਸਫ਼ਾਈ ਕੀਤੀ ਗਈ । ਇਸ ਉਪਰੰਤ  ਸਟਾਫ਼ ਨੂੰ ਸਾਫ਼-ਸੁਥਰੇ ਵਾਤਾਵਰਨ ਦੇ ਵੱਖ-ਵੱਖ ਪਹਿਲੂਆਂ ਅਤੇ ਮਨੁੱਖਤਾ ਨੂੰ ਇਸ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਸ਼ਨ ਦਾ ਆਯੋਜਨ  ਵੀ ਕੀਤਾ ਗਿਆ। ਜਿਸ ਵਿੱਚ 30 ਤੋਂ ਵੱਧ ਸਟਾਫ਼ ਮੈਂਬਰਾਂ ਨੇ ਭਾਗ ਲਿਆ, ਡਿਪਟੀ ਜਨਰਲ ਮੈਂਨੇਜਰ  ਇੰਜ. ਮਨਵਿੰਦਰ ਪਾਲ ਸਿੰਘ ਨੇ  ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ  ਆਮ ਲੋਕਾਂ ਦੀ ਭਲਾਈ ਲਈ  ਸਾਫ਼ ਸੁਥਰਾ ਵਾਤਾਵਰਨ, ਸਿੱਖਿਆ , ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ। ਇਸ ਮੌਕੇ ਮੁੱਖ ਪ੍ਰਬੰਧਕ ਮਨੀਸ਼ ਕੁਮਾਰ, ਮੁੱਖ ਪ੍ਰਬੰਧਕ ਮਨੋਜ ਕੁਮਾਰ ਵਿਮਲ,ਡਿਪਟੀ ਮੈਨੇਜਰ ਇੰਜ.ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼  ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ।