ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ: ਜ਼ਿਲ੍ਹਾ ਮੈਜਿਸਟ੍ਰੇਟ 

ਬਰਨਾਲਾ, 11 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਕਿ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਹੁਕਮ ਸਿਵਲ ਸਰਜਨ ਬਰਨਾਲਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਇਹ ਹੁਕਮ 28 ਨਵੰਬਰ 2023 ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹੇਗਾ।